ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਕਰਨ ਲਈ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਤ ਕਰਨ ਨਾਲ ਨੌਜਵਾਨਾਂ ਦੀ ਅਣਵਰਤੀ ਊਰਜਾ ਖੇਡਾਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਪਾਸੇ ਵਰਤੀ ਜਾ ਰਹੀ ਹੈ। @7seas tv Australia