ਕਮਲ ਕੌਰ ਭਾਬੀ ਕਤਲਕਾਂਡ ‘ਚ ਵੱਡੀ ਗ੍ਰਿਫਤਾਰੀ, ਮੁਲਜ਼ਮ ਰਣਜੀਤ ਸਿੰਘ ਚੜ੍ਹਿਆ ਪੁਲਿਸ ਦੇ ਅੜਿੱਕੇ

Feb 6, 2026 - 07:34
 0  0
ਕਮਲ ਕੌਰ ਭਾਬੀ ਕਤਲਕਾਂਡ ‘ਚ ਵੱਡੀ ਗ੍ਰਿਫਤਾਰੀ, ਮੁਲਜ਼ਮ ਰਣਜੀਤ ਸਿੰਘ ਚੜ੍ਹਿਆ ਪੁਲਿਸ ਦੇ ਅੜਿੱਕੇ

ਸੋਸ਼ਲ ਮੀਡੀਆ ਇਨਫਲੂਏਂਸਰ ਭਾਬੀ ਕਮਲ ਕੌਰ ਦੇ ਕਤਲ ਮਾਮਲੇ ’ਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਮੁਲਜ਼ਮ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਅਤੇ ਅਸਲਾ ਐਕਟ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ। ਦੱਸ ਦੇਈਏ ਕਿ ਇਸ ਮਾਮਲੇ ਵਿਚ ਮੁੱਖ ਮੁਲਜਮ ਅੰਮ੍ਰਿਤਪਾਲ ਮਹਿਰੋਂ ਅਜੇ ਵੀ ਪੁਲਿਸ ਦ ਗ੍ਰਿਫਤਾਰੀ ਤੋਂ ਬਾਹਰ ਹੈ।

featured-img

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪੁਲਿਸ ਲਈ ਵੱਡੀ ਕਾਮਯਾਬੀ ਹੈ। ਰਣਜੀਤ ਸਿੰਘ ਦੋ ਹੈਂਡ ਗ੍ਰਨੇਡ ਅਤੇ ਇੱਕ ਪਿਸਤੌਲ ਦੀ ਬਰਾਮਦਗੀ ਨਾਲ ਜੁੜੇ ਹਾਈ-ਪ੍ਰੋਫ਼ਾਈਲ ਮਾਮਲਿਆਂ ਵਿੱਚ ਕਾਫ਼ੀ ਸਮੇਂ ਤੋਂ ਭਗੌੜਾ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਜ਼ਮਾਨਤ ਮਿਲਣ ਤੋਂ ਬਾਅਦ ਤੋਂ ਫਰਾਰ ਸੀ ਅਤੇ ਗ੍ਰਿਫ਼ਤਾਰੀ ਦੇ ਡਰ ਤੋਂ ਲੁਕਿਆ ਹੋਇਆ ਸੀ। ਇੱਕ ਖਾਸ ਕਾਰਵਾਈ ਦੌਰਾਨ ਉਸ ਨੂੰ ਕਾਬੂ ਕੀਤਾ ਗਿਆ ਹੈ।

ਰਣਜੀਤ ਸਿੰਘ ਬਠਿੰਡਾ ਵਿੱਚ ਸੋਸ਼ਲ ਮੀਡੀਆ ‘ਤੇ ਭਾਬੀ ਕਮਲ ਕੌਰ ਦੇ ਨਾਂ ਨਾਲ ਮਸ਼ਹੂਰ ਮਹਿਲਾ ਦੇ ਕਤਲ ਮਾਮਲੇ ਵਿੱਚ ਵੀ ਲੋੜੀਂਦਾ ਹੈ। ਉਸ ਦਾ ਨਾਂ ਸਹਿ-ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਨਾਲ ਸਾਹਮਣੇ ਆਇਆ ਸੀ। ਪੁਲਿਸ ਮੁਤਾਬਕ ਰਣਜੀਤ ਸਿੰਘ ਨੇ ਕਤਲ ਦੀ ਯੋਜਨਾ ਬਣਾਉਣ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਕਾਤਲਾਂ ਦਾ ਸਾਥ ਦਿੱਤਾ ਸੀ। ਪੁੱਛਗਿੱਛ ਦੌਰਾਨ ਇਸ ਨਾਲ ਜੁੜੇ ਹੋਰ ਲੋਕਾਂ ਅਤੇ ਨੈੱਟਵਰਕ ਬਾਰੇ ਵੀ ਖੁਲਾਸੇ ਹੋਣ ਦੀ ਉਮੀਦ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0