ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਦੱਖਣੀ ਕੁਵੈਤ ਵਿੱਚ ਮਜ਼ਦੂਰਾਂ ਦੀ ਰਿਹਾਇਸ਼ ਵਾਲੀ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ 40 ਤੋਂ ਵੱਧ ਲੋਕ ਮਾਰੇ ਗਏ, ਜਿਨ੍ਹਾਂ ਵਿੱਚ ਜ਼ਿਆਦਾਤਰ ਭਾਰਤੀ ਸਨ ਅਤੇ ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗ ਦੀ ਘਟਨਾ ਨੂੰ ਦੁਖਦਾਈ ਦੱਸਿਆ ਅਤੇ ਕਿਹਾ ਕਿ ਕੁਵੈਤ ਵਿੱਚ ਭਾਰਤੀ ਦੂਤਾਵਾਸ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।
“ਕੁਵੈਤ ਸਿਟੀ ਵਿੱਚ ਅੱਗ ਦੀ ਘਟਨਾ ਦੁਖਦਾਈ ਹੈ। ਮੇਰੇ ਵਿਚਾਰ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਨਜ਼ਦੀਕੀਆਂ ਨੂੰ ਗੁਆ ਦਿੱਤਾ ਹੈ। ਮੈਂ ਅਰਦਾਸ ਕਰਦਾ ਹਾਂ ਕਿ ਜ਼ਖਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ। ਕੁਵੈਤ ਵਿੱਚ ਭਾਰਤੀ ਦੂਤਾਵਾਸ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਉੱਥੋਂ ਦੇ ਅਧਿਕਾਰੀਆਂ ਨਾਲ ਕੰਮ ਕਰ ਰਿਹਾ ਹੈ, ”ਮੋਦੀ ਨੇ ਐਕਸ ‘ਤੇ ਕਿਹਾ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਖਾੜੀ ਦੇਸ਼ ਵਿੱਚ ਭਾਰਤੀ ਦੂਤਾਵਾਸ ਸਾਰੇ ਸਬੰਧਤਾਂ ਨੂੰ “ਪੂਰੀ ਸਹਾਇਤਾ” ਪ੍ਰਦਾਨ ਕਰੇਗਾ।