ਜਿਥੇ ਲੋਕਾਂ ‘ਚ ਕੈਨੇਡਾ (Canada) ਜਾਣ ਦਾ ਸੁਪਨਾ ਸਜਾਉਂਦੇ ਨੇ ਅਤੇ ਵਿਦਿਆਰਥੀ ਇਥੇ ਜਾ ਕੇ ਪੜ੍ਹਾਈ ਕਰਨ ਲਈ ਜਾਂਦੇ ਹਨ ਪਰ ਉਥੇ ਹੈ ਕੈਨੇਡਾ ਦੇ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ ਕਰ ਰਹੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇੱਕ ਸਵਾਲ ਦੇ ਜਵਾਬ ‘ਚ ਕਿਹਾ ਹੈ ਕਿ ਕੈਨੇਡਾ ਦੇਸ਼ ਵਿੱਚ ਰਹਿਣ ਦੀ ਇਜਾਜ਼ਤ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦਾ ਮੁੱਖ ਕਾਰਨ ਪੂਰੀ ਲਗਤਾਰ ਵੱਧ ਰਹੀ ਅਵਾਸ ਦੀ ਕਿੱਲਤ ਦੱਸਿਆ ਹੈ। ਮਾਰਕ ਮਿਲਰ ਨੇ ਦੱਸਿਆ ਹੈ ਕਿ ਮੌਜ਼ੂਦਾ ਪ੍ਰਣਾਲੀ ਨਿਅੰਤਰਣ ਤੋਂ ਬਾਹਰ ਦਿੱਖ ਰਹੀ ਹੈ ਜਿਸ ਦੇ ਚੱਲਦੇ ਇਹ ਕਦਮ ਚੁੱਕਿਆ ਜਾ ਸਕਦਾ ਹੈ।
ਤੁਹਾਨੂੰ ਦੱਸ ਦਈਏ ਕਿ ਕੈਨੇਡਾ ਸਰਕਾਰ ਵੱਲੋਂ ਕਿਫਾਇਤੀ ਹਾਊਸਿੰਗ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੱਲਦੇ ਮੌਜ਼ੂਦਾ ਸਾਲ ਦੀ ਪਹਿਲੀ ਅਤੇ ਦੂਜੀ ਤਿਮਾਹੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਇੱਕ ਸੰਭਾਵੀ ਕੈਪ ਦਾ ਜ਼ਿਕਰ ਕੀਤਾ ਜਾ ਰਿਹਾ ਹੈ। ਕੈਨੇਡਾ ‘ਚ ਮਹਿੰਗਾਈ ਦੇ ਕਾਰਨ ਮਕਾਨਾਂ ਦੀ ਉਸਾਰੀ ਵਿੱਚ ਕਮੀ ਦੇਖੀ ਜਾ ਰਹੀ ਹੈ। ਦੂਜੇ ਪਾਸੇ ਪ੍ਰਵਾਸੀਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਦੇ ਕਾਰਨ ਘਰਾਂ ਦੀ ਮੰਗ ਲਗਾਤਾਰ ਵੱਧ ਰਹੀ ਹੈ। ਇਨ੍ਹਾਂ ਕਾਰਨਾਂ ਨੇ ਕੈਨੇਡਾ ਸਰਕਾਰ ਨੂੰ ਆਪਣੀ ਸਥਿਤੀ ਦਾ ਮੁੜ ਮੁਲਾਂਕਣ ਕਰਨ ਲਈ ਪ੍ਰੇਰਿਤ ਕੀਤਾ ਹੈ।