ਅਲਬਰਟਾ ਦੇ ਡਾਊਨਟਾਊਨ ਐਡਮਿੰਟਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ ਦੀ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ।
ਪੀੜਤ ਦੀ ਪਛਾਣ ਜਸ਼ਨਦੀਪ ਸਿੰਘ ਮਾਨ ਵਜੋਂ ਹੋਈ ਹੈ, ਜੋ ਅੱਠ ਮਹੀਨੇ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਆਇਆ ਸੀ।
ਐਡਮਿੰਟਨ ਪੁਲਿਸ ਨੇ 40 ਸਾਲਾ ਐਡਗਰ ਵਿਸਕਰ ‘ਤੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਹੈ। ਰਿਪੋਰਟਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਸ਼ੱਕੀ ਮੌਕੇ ‘ਤੇ ਹੀ ਰਿਹਾ। ਜਸ਼ਨਦੀਪ ਪੰਜਾਬ ਦੇ ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਬਡਲਾ ਦਾ ਰਹਿਣ ਵਾਲਾ ਸੀ।