ਖਟਕੜ ਕਲਾਂ ਪਹੁੰਚੇ CM ਮਾਨ, ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਫੁੱਲ ਭੇਟ ਕਰ ਦਿੱਤੀ ਸ਼ਰਧਾਂਜਲੀ

Sep 28, 2025 - 08:53
 0  0
ਖਟਕੜ ਕਲਾਂ ਪਹੁੰਚੇ CM ਮਾਨ, ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਫੁੱਲ ਭੇਟ ਕਰ ਦਿੱਤੀ ਸ਼ਰਧਾਂਜਲੀ

ਅੱਜ ਸ. ਸ਼ਹੀਦ ਭਗਤ ਸਿੰਘ ਜੀ ਦੀ ਜਯੰਤੀ ਮੌਕੇ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਚ ਸੰਪੰਨ ਹੋਇਆ। ਇਸ ਮੌਕੇ ਸੀਐੱਮ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।PunjabKesari

ਉਨ੍ਹਾਂ ਨੇ ਭਗਤ ਸਿਘ ਜੀ ਨੂੰ ਨਮਨ ਕੀਤਾ ਤੇ ਉਨ੍ਹਾਂ ਦੇ ਦਿਖਾਏ ਰਸਤੇ ‘ਤੇ ਚੱਲਦੇ ਰਹਿਣ ਦਾ ਸੰਕਲਪ ਲਿਆ। ਨਾਲ ਹੀ ‘ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦੇ ਨਿਰਮਾਣ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਖਜ਼ਾਨਾ ਹਨ, ਉਨ੍ਹਾਂ ਦੀਵਿਰਾਸਤ ਨੂੰ ਸੰਭਾਲਣਾ ਸਾਡਾ ਫਰਜ਼ ਹੈ। ਸਾਡੀ ਕੌਮ ਦੇ ਇਹ ਵੀਰ ਸਾਡੇ ਦਿਲਾਂ ਵਿਚ ਹਮੇਸ਼ਾ ਜ਼ਿੰਦਾ ਰਹਿਣਗੇ।PunjabKesari

CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਭਗਤ ਸਿੰਘ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਕੰਮ ਕਰ ਰਹੀ ਹੈ। ਸਾਰੇ ਸਰਕਾਰੀ ਦਫਤਰਾਂ ਵਿਚ ਭਗਤ ਸਿੰਘ ਤੇ ਅੰਬੇਡਕਰ ਦੀ ਫੋਟੋ ਲਗਾਈ ਗਈ ਹੈ। ਸੀਐੱਮ ਮਾਨ ਨੇ ਕਿਹਾ ਕਿ ਜਦੋਂ ਉਹ ਕਲਾਕਾਰ ਸਨ, ਉਦੋਂ ਵੀ ਉਹ ਅਕਸਰ ਖਟਕੜ ਕਲਾਂ ਆਉਂਦੇ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੀਐੱਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0