ਜਲੰਧਰ ਦਿਹਾਤੀ ਪੁਲਿਸ ਨੇ ਵੀਰਵਾਰ ਸ਼ਾਮ ਨੂੰ ਖਾਲਿਸਤਾਨ ਪੱਖੀ ਕਾਰਕੁਨ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਤੋਂ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 4 ਗ੍ਰਾਮ ਆਈਸ (ਮੈਥਾਮਫੈਟਾਮਾਈਨ ਜਿਸ ਨੂੰ ਕ੍ਰਿਸਟਲ ਮੇਥ ਵੀ ਕਿਹਾ ਜਾਂਦਾ ਹੈ) ਬਰਾਮਦ ਕੀਤੀ ਹੈ।
ਇਸ ਮਾਮਲੇ ‘ਚ ਪੁਲਿਸ ਹੁਣ ਤੱਕ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕਰ ਚੁੱਕੀ ਹੈ। ਇਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਜੱਲੂਪੁਰ ਖੇੜਾ ਖਿਲਜੀਆਂ ਵਜੋਂ ਹੋਈ ਹੈ। ਲਵਪ੍ਰੀਤ ਸਿੰਘ, ਵਾਸੀ ਬਿਆਸ; ਅਤੇ ਸੰਦੀਪ ਅਰੋੜਾ, ਵਾਸੀ ਹੈਬੋਵਾਲ, ਲੁਧਿਆਣਾ, ਜਿਸ ਨੇ ਦੋਵਾਂ ਨੂੰ ਨਸ਼ੀਲੇ ਪਦਾਰਥ ਸਪਲਾਈ ਕੀਤੇ ਸਨ।
ਵੀਰਵਾਰ ਨੂੰ ਫਿਲੌਰ ਥਾਣੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ 22, 27 ਅਤੇ 29 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।
ਹਰਪ੍ਰੀਤ, ਲਵਪ੍ਰੀਤ ਅਤੇ ਸੰਦੀਪ ਨੂੰ ਫਿਲੌਰ-ਅੰਮ੍ਰਿਤਸਰ ਹਾਈਵੇ ‘ਤੇ ਚਿੱਟੇ ਰੰਗ ਦੀ ਕ੍ਰੇਟਾ ਕਾਰ ‘ਚ ਕਾਬੂ ਕੀਤਾ ਗਿਆ।