ਗੁਰਵਿੰਦਰ ਸਿੰਘ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਦੀ ਸ਼ਿਕਾਇਤ ਮਗਰੋਂ ਮਾਮਲਾ ਦਰਜ

Jul 22, 2026 - 09:35
 0  1
ਗੁਰਵਿੰਦਰ ਸਿੰਘ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਦੀ ਸ਼ਿਕਾਇਤ ਮਗਰੋਂ ਮਾਮਲਾ ਦਰਜ

ਖੇੜੀਵਾਲਾ ਬਾਬਾ ਗੁਰਵਿੰਦਰ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸੇ ਵੀ ਸਮੇਂ ਖੇੜੀ ਵਾਲੇ ਬਾਬੇ ਦੇ ਨਾਂ ਨਾਲ ਮਸ਼ਹੂਰ ਗੁਰਵਿੰਦਰ ਸਿੰਘ ਦੀ ਗ੍ਰਿਫਤਾਰੀ ਹੋ ਸਕਦੀ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਹਾਲ ਹੀ ਵਿਚ ਗੁਰਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਗੁਰਵਿੰਦਰ ਸਿੰਘ ਤੇ ਉਨ੍ਹਾਂ ਦੀ ਮਾਤਾ ਦੇ ਖਿਲਾਫ ਦਰਜ ਹੋਇਆ ਹੈ। ਗੁਰਵਿੰਦਰ ਸਿੰਘ ਦੀ ਪਹਿਲੀ ਪਤਨੀ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਤੇ ਹੁਣ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਦੇ ਬਿਆਨਾਂ ਮੁਤਾਬਕ ਕਿਸੇ ਵੀ ਸਮੇਂ ਗੁਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਸੋਸ਼ਲ ਮੀਡੀਆ ‘ਤੇ ਆਪਣੇ ਬਿਆਨਾਂ ਕਰਕੇ ਜਾਣੇ ਜਾਣ ਵਾਲੇ ਗੁਰਵਿੰਦਰ ਸਿੰਘ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕੀ ਹੈ। ਦਰਅਸਲ ਸੰਗਰੂਰ ਦੇ ਪਿੰਡ ਖੇੜੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਖੇੜੀ ਜੱਟਾ ਤੇ ਉਨ੍ਹਾਂ ਦੀ ਮਾਤਾ ਗੁਰਮੀਤ ਕੌਰ ਖਿਲਾਫ ਇਹ ਮਾਮਲਾ ਖੇੜੀ ਵਾਲੇ ਬਾਬਾ ਦੀ ਪਹਿਲੀ ਪਤਨੀ ਵੱਲੋਂ ਦਰਜ ਕਰਵਾਇਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਲਿਖਤੀ ਸ਼ਿਕਾਇਤ ਗੁਰਵਿੰਦਰ ਸਿੰਘ ਦੀ ਪਤਨੀ ਵੱਲੋਂ ਮਿਲੀ ਸੀ ਤੇ ਉਸੇ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ। ਇਸ FIR ਵਿਚ ਗੁਰਵਿੰਦਰ ਸਿੰਘ ਦੀ ਮਾਤਾ ਦਾ ਨਾਂ ਵੀ ਸ਼ਾਮਲ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਫਤਿਹਗੜ੍ਹ ਸਾਹਿਬ ਦੇ DSP ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਿਖਤੀ ਸ਼ਿਕਾਇਤ ਵਿਚ ਪਤਨੀ ਨੇ ਦੱਸਿਆ ਦਾਜ ਦੀ ਸ਼ਿਕਾਇਤ ਕੀਤੀ ਹੈ ਤੇ ਨਾਲ ਹੀ ਮਾਨਸਿਕ ਤੌਰ ਤੋਂ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਵੀ ਲਗਾਏ ਹਨ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0