ਗ੍ਰਹਿ ਮੰਤਰੀ ਨਾਲ ਮੁਲਾਕਾਤ ਬਾਰੇ ਚੱਲ ਰਹੀਆਂ ਖ਼ਬਰਾਂ ਦਾ ਸੁਖਜਿੰਦਰ ਰੰਧਾਵਾ ਨੇ ਕੀਤਾ ਖੰਡਨ

Jul 3, 2026 - 10:29
 0  0
ਗ੍ਰਹਿ ਮੰਤਰੀ ਨਾਲ ਮੁਲਾਕਾਤ ਬਾਰੇ ਚੱਲ ਰਹੀਆਂ ਖ਼ਬਰਾਂ ਦਾ ਸੁਖਜਿੰਦਰ ਰੰਧਾਵਾ ਨੇ ਕੀਤਾ ਖੰਡਨ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀਆਂ ਚੱਲ ਰਹੀਆਂ ਖਬਰਾਂ ਦਾ ਖੰਡਨ ਕੀਤਾ। ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ “ਮੈਂ ਦੋ ਮਹੀਨੇ ਪਹਿਲਾਂ ਅੱਤਵਾਦ ਅਤੇ ਅੰਤਰਰਾਸ਼ਟਰੀ ਨਸ਼ਿਆਂ ਵਿਰੁੱਧ ਇੱਕ ਪੱਤਰ ਲਿਖਿਆ ਸੀ। ਅੱਜ, ਮੈਂ ਇਸ ਮਾਮਲੇ ਬਾਰੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।” 

ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਸੀ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਮੀਡੀਆ ਦੇ ਕੁਝ ਵਰਗਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੇਰੀ ਮੁਲਾਕਾਤ ਨੂੰ ਸ਼ਰਾਰਤ ਭਰਿਆ ਸਿਆਸੀ ਰੰਗ ਦਿੱਤਾ ਜਾ ਰਿਹਾ ਹੈ, ਮੈਂ ਉਸ ਦਾ ਖੰਡਨ ਕਰਦਾ ਹਾਂ। ਇਹ ਮੁਲਾਕਾਤ ਪੰਜਾਬ ਸੂਬੇ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਪਹਿਲਾਂ ਤੋਂ ਤੈਅ ਕੀਤੀ ਗਈ ਸੀ।”

ਆਬਜਰਵਰਾਂ ਦੀ ਸੂਚੀ ‘ਤੇ ਆਪਣੀ ਸੰਤੁਸ਼ਟੀ ਦੇ ਸਵਾਲ ‘ਤੇ ਉਨ੍ਹਾਂ ਕਿਹਾ, “- ਨਰਾਜ਼ਗੀ ਬਾਰੇ ਮੇਰੇ ਨਾਲੋਂ ਜ਼ਿਆਦਾ ਚੰਨੀ ਤੇ ਰਾਜਾ ਵੜਿੰਗ ਦੱਸ ਸਕਦੇ ਨੇ। ਇਹ ਸਥਿਤੀ ਪੈਦਾ ਨਹੀਂ ਹੋਣੀ ਚਾਹੀਦੀ ਸੀ। ਜੇ ਅਖੀਰ ਵਿਚ ਇਹੀ ਹੋਣਾ ਸੀ, ਤਾਂ ਫਿਰ ਪਾਰਟੀ ਹਾਈਕਮਾਨ ਦੇ ਨਾਲ ਇੰਨੀਆਂ ਸਾਰੀਆਂ ਬੈਠਕਾਂ ਦਾ ਕੀ ਮਤਲਬ ਸੀ?” ਲੀਡਰਸ਼ਿਪ ਬਦਲਾਅ ਦੀ ਲੋੜ ਦੇ ਸਵਾਲ ਦੇ ਜਵਾਬ ਵਿਚ ਰੰਧਾਵਾ ਨੇ ਕਿਹਾ ਕਿ ਇਸ ਦਾ ਜਵਾਬ ਅਜੇ ਮਾਕਨ ਦੇਣ, ਆਬਜਰਵਰਾਂ ਦੀ ਸੂਚੀ ਵਿਚ ਕੀ ਸੀ, ਉਹੀ ਦੱਸ ਸਕਦੇ ਹਨ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਵਿਚ ਹਲਚਲ ਵਿਚਾਲੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੋਰਿੰਡਾ ਸਥਿਤ ਘਰ ਵਿਖੇ ਕਾਂਗਰਸੀ ਆਗੂਆਂ ਨਾਲ ਇੱਕ ਐਮਰਜੈਂਸੀ ਮੀਟਿੰਗ ਕੀਤੀ। ਮੀਟਿੰਗ ਵਿੱਚ ਤਿੰਨ ਮੌਜੂਦਾ ਵਿਧਾਇਕਾਂ ਸਮੇਤ 50 ਆਗੂ ਸ਼ਾਮਲ ਹੋਏ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0