ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਪੱਛਮੀ ਬੰਗਾਲ ਦੇ ਡੀਜੀਪੀ ਵਿਵੇਕ ਸਹਾਏ ਨੂੰ ਅਹੁਦੇ ਲਈ ਨਾਮਜ਼ਦ ਕੀਤੇ ਜਾਣ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਬਾਅਦ ਹਟਾ ਦਿੱਤਾ ਅਤੇ ਰਾਜ ਸਰਕਾਰ ਨੂੰ ਸੰਜੇ ਮੁਖਰਜੀ ਨੂੰ ਉਨ੍ਹਾਂ ਦੀ ਥਾਂ ‘ਤੇ ਨਿਯੁਕਤ ਕਰਨ ਦਾ ਨਿਰਦੇਸ਼ ਦਿੱਤਾ।
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਹਾਏ ਦੀ ਨਿਯੁਕਤੀ ਉਨ੍ਹਾਂ ਦੀ ਸੀਨੀਆਰਤਾ ਦੇ ਆਧਾਰ ‘ਤੇ ਕੀਤੀ ਗਈ ਸੀ, ਪਰ ਕਿਉਂਕਿ ਲੋਕ ਸਭਾ ਚੋਣਾਂ ਦੀ ਸਮਾਪਤੀ ਤੋਂ ਪਹਿਲਾਂ ਮਈ ਦੇ ਆਖ਼ਰੀ ਹਫ਼ਤੇ ਵਿਚ ਉਹ ਸੇਵਾਮੁਕਤ ਹੋਣ ਵਾਲੇ ਹਨ, ਚੋਣ ਪੈਨਲ ਨੇ ਮੁਖਰਜੀ ਨੂੰ ਡੀਜੀਪੀ ਵਜੋਂ ਨਾਮਜ਼ਦ ਕੀਤਾ ਹੈ।