ਪੰਜਾਬ ਦੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਲਈ ਬੁੱਧਵਾਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਮੁੱਖ ਮੰਤਰੀ ਭਗਵੰਤ ਮਾਨ ਲਈ ਲਿਟਮਸ ਇਮਤਿਹਾਨ ਵਜੋਂ ਦੇਖਿਆ ਜਾ ਰਿਹਾ ਹੈ, ਜਿਨ੍ਹਾਂ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਜਿੱਤ ਦਰਜ ਕਰਨ ਲਈ ਸਾਰੇ ਬੰਦੋਬਸਤ ਕਰ ਲਏ ਹਨ।
ਇਸ ਸੀਟ ‘ਤੇ ਬਹੁ-ਕੋਣੀ ਚੋਣ ਲੜਾਈ ਹੋ ਰਹੀ ਹੈ, ਜਿਸ ‘ਚ ‘ਆਪ’, ਕਾਂਗਰਸ ਅਤੇ ਭਾਜਪਾ ਰਿਜ਼ਰਵ ਹਲਕੇ ‘ਚ ਇਕ-ਦੂਜੇ ਨੂੰ ਪਛਾੜਨ ਲਈ ਤਿਆਰ ਹਨ।
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਸ਼ੀਤਲ ਅੰਗੁਰਾਲ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋ ਗਈ ਸੀ।
ਜ਼ਿਮਨੀ ਚੋਣ ਲਈ 15 ਉਮੀਦਵਾਰ ਮੈਦਾਨ ਵਿੱਚ ਹਨ ਜਦਕਿ ਕੁੱਲ 1.72 ਲੱਖ ਵੋਟਰ ਆਪਣੀ ਵੋਟ ਪਾਉਣ ਦੇ ਯੋਗ ਹਨ। ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।