ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਗੈਰ-ਚੋਣ ਡਿਊਟੀਆਂ ‘ਤੇ ਤਬਦੀਲ ਕਰ ਦਿੱਤਾ ਹੈ।
ਮੁੱਖ ਚੋਣ ਅਫ਼ਸਰ ਦੇ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਵਪਨ ਸ਼ਰਮਾ ਜੋ ਇਸ ਵੇਲੇ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਕੁਲਦੀਪ ਚਾਹਲ ਜੋ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਬਦਲ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਗੈਰ-ਚੋਣਾਂ ਨਾਲ ਸਬੰਧਤ ਡਿਊਟੀਆਂ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੇ ਜਾਣ ਵਾਲੇ ਹਰੇਕ ਅਹੁਦਿਆਂ ਲਈ ਤਿੰਨ ਯੋਗ ਅਧਿਕਾਰੀਆਂ ਦਾ ਇੱਕ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।