ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ ਰਹੇ ਪੰਜਾਬ ਸੂਬੇ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ। ਉਨ੍ਹਾਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ ‘ਤੇ ਵੀ ਕੇਂਦਰ ਸਰਕਾਰ ਕੋਲ ਸੂਬੇ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਉਣ।