ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ, ਬਾਹਰ ਆਉਂਦਿਆਂ ਕਰਤਾ ਵੱਡਾ ਐਲਾਨ

Nov 6, 2026 - 02:41
 0  0
ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ, ਬਾਹਰ ਆਉਂਦਿਆਂ ਕਰਤਾ ਵੱਡਾ ਐਲਾਨ

ਮਾਨਸਾ ਅਦਾਲਤ ਦੇ ਹੁਕਮਾਂ ਤੋਂ ਬਾਅਦ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਰਿਹਾਅ ਕਰ ਦਿੱਤਾ ਗਿਆ ਹੈ। ਦੋਵਾਂ ਨੂੰ ਸ਼ਾਮ ਕਰੀਬ 6 ਵਜੇ ਨਵੀਂ ਨਾਭਾ ਜੇਲ੍ਹ ਵਿੱਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਦੀ ਰਿਹਾਈ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਜੇਲ੍ਹ ਦੇ ਬਾਹਰ ਪਹੁੰਚੇ ਅਤੇ ਦੋਵਾਂ ਦਾ ਸਵਾਗਤ ਕੀਤਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨਸਾ ਦੀ ਅਦਾਲਤ ਨੇ ਦੋਵਾਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਸਨ। ਅਦਾਲਤ ਵੱਲੋਂ ਨਵੀਂ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਰਿਹਾਈ ਦੇ ਨਿਰਦੇਸ਼ ਦਿੱਤੇ ਗਏ ਸਨ।ਜਾਣਕਾਰੀ ਮੁਤਾਬਕ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਪਿਛਲੇ 12 ਦਿਨਾਂ ਤੋਂ ਹਿਰਾਸਤ ਵਿੱਚ ਸਨ। ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਦੋਵਾਂ ਦੀ ਰਿਹਾਈ ਦਾ ਰਾਹ ਸਾਫ਼ ਹੋਇਆ।

ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਹੋਏ ਪ੍ਰਦਰਸ਼ਨਾਂ ਅਤੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਉਨ੍ਹਾਂ 'ਤੇ ਇਰਾਦਾ-ਏ-ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਹੁਣ 12 ਦਿਨਾਂ ਬਾਅਦ ਦੋਵੇਂ ਜੇਲ੍ਹ ਤੋਂ ਬਾਹਰ ਆ ਗਏ ਹਨ।

'ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ' ਦੀ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ (ਜਿਸ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਸਨ) ਵਿਚਕਾਰ ਲੰਬੀ ਮੀਟਿੰਗ ਹੋਈ। ਸਰਕਾਰ ਨੇ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਖਿਆਲਾ ਕਲਾਂ ਵਿੱਚ ਟਰਾਮਾ ਸੈਂਟਰ ਬਣਾਉਣ ਅਤੇ ਲੱਖਾ ਸਿਧਾਣਾ ਸਮੇਤ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ। 

ਸੰਘਰਸ਼ ਕਮੇਟੀ ਨੇ ਪਹਿਲਾਂ ਇਹ ਸ਼ਰਤ ਰੱਖੀ ਸੀ ਕਿ ਜਦੋਂ ਤੱਕ ਆਗੂ ਰਿਹਾਅ ਨਹੀਂ ਹੁੰਦੇ, ਉਦੋਂ ਤੱਕ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅਤੇ ਸੰਸਕਾਰ ਨਹੀਂ ਕੀਤਾ ਜਾਵੇਗਾ। ਜੇਲ੍ਹ ਤੋਂ ਬਾਹਰ ਆਉਣ 'ਤੇ ਸੈਂਕੜੇ ਨੌਜਵਾਨਾਂ ਨੇ ਸਿਰੋਪਾਓ ਅਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਬਾਹਰ ਆਉਂਦਿਆਂ ਹੀ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੇ ਐਲਾਨ ਕੀਤਾ ਕਿ ਉਹ ਇੱਥੋਂ ਸਿੱਧਾ ਮਾਨਸਾ ਇਨਸਾਫ਼ ਮੋਰਚੇ ਦੀ ਸਟੇਜ 'ਤੇ ਜਾਣਗੇ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0