ਤਰਨਤਾਰਨ : ASI ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤੇ ਬਾਈਕ ਸਵਾਰ ਬਦਮਾਸ਼ਾਂ ਨੇ ਦਿੱਤਾ ਘਟਨਾ ਨੂੰ ਅੰਜਾਮ

Oct 12, 2026 - 07:29
 0  0
ਤਰਨਤਾਰਨ : ASI ਦਾ ਗੋਲੀਆਂ ਮਾਰ ਕੇ ਕਤਲ, ਅਣਪਛਾਤੇ ਬਾਈਕ ਸਵਾਰ ਬਦਮਾਸ਼ਾਂ ਨੇ ਦਿੱਤਾ ਘਟਨਾ ਨੂੰ ਅੰਜਾਮ

ਪੰਜਾਬ ਵਿਚ ਇਕ ਵਾਰ ਫਿਰ ਤੋਂ ਵੱਡੀ ਵਾਰਦਾਤ ਵਾਪਰੀ ਹੈ। ਤਰਨਤਾਰਨ ਵਿਚ ASI ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅਣਪਛਾਤੇ ਬਾਈਕ ਸਵਾਰ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਮ੍ਰਿਤਕ ASI ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ ਤੇ ਉਹ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ‘ਚ ਤਾਇਨਾਤ ਸੀ। ਕਿਹਾ ਜਾ ਰਿਹਾ ਹੈ ਕਿ ਇਕਬਾਲ ਸਿੰਘ ਡਿਊਟੀ ਖ਼ਤਮ ਕਰਨ ਮਗਰੋਂ ਬਾਈਕ ’ਤੇ ਘਰ ਵਾਪਸ ਜਾ ਰਹੇ ਸੀ ਕਿ ਬਾਈਕ ਸਵਾਰ ਅਣਪਛਾਤਿਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0