ਦਿੱਲੀ ਪੁਲਿਸ ਦੇ ਗੁ. ਬੰਗਲਾ ਸਾਹਿਬ ਅੰਦਰ ਦਾਖ਼ਲ ਹੋਣ ‘ਤੇ AAP ਆਗੂ ਬਲਤੇਜ ਪੰਨੂ ਨੇ ਚੁੱਕੇ ਸਵਾਲ

Oct 11, 2026 - 08:03
 0  0
ਦਿੱਲੀ ਪੁਲਿਸ ਦੇ ਗੁ. ਬੰਗਲਾ ਸਾਹਿਬ ਅੰਦਰ ਦਾਖ਼ਲ ਹੋਣ ‘ਤੇ AAP ਆਗੂ ਬਲਤੇਜ ਪੰਨੂ ਨੇ ਚੁੱਕੇ ਸਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀ ਜੁੱਤੀਆਂ ਪਾ ਕੇ ਪਵਿੱਤਰ ਅਸਥਾਨ ਵਿੱਚ ਕਿਵੇਂ ਦਾਖਲ ਹੋ ਸਕਦੇ ਹਨ ਅਤੇ ਲੋਕਾਂ ਨੂੰ ਧੱਕੇ ਨਾਲ ਬਾਹਰ ਕਿਵੇਂ ਕੱਢ ਸਕਦੇ ਹਨ?

ਬਲਤੇਜ ਪੰਨੂ ਨੇ ਕਿਹਾ ਕਿ ਦਿੱਲੀ ‘ਚ ਕੱਲ੍ਹ ਦਾ ਦਿਨ ਡਿਟੈਂਸ਼ਨ ਡੇਅ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਚੁੱਕਣ ਅਤੇ ਭਾਜਪਾ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕੀਤੀ, ਕਿਉਂਕਿ ਉਨ੍ਹਾਂ ਅਨੁਸਾਰ ਇਸ ਘਟਨਾ ਨੇ ਆਪ੍ਰੇਸ਼ਨ ਬਲੂ ਸਟਾਰ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ।

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਇਸ ਘਟਨਾ ਨੇ ਆਪ੍ਰੇਸ਼ਨ ਬਲੂ ਸਟਾਰ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ, ਜਿਸ ਨੂੰ ਸਿੱਖ ਭਾਈਚਾਰਾ ਭੁੱਲਿਆ ਨਹੀਂ ਹੈ। ਉਨ੍ਹਾਂ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਚੁਣੌਤੀ ਦਿੱਤੀ ਕਿ ਉਹ ਪੁਲਿਸ ਕਾਰਵਾਈ ਬਾਰੇ ਸਪੱਸ਼ਟੀਕਰਨ ਦੇਣ।ਜਵਾਬਦੇਹੀ ਦੀ ਮੰਗ ਕਰਦਿਆਂ ਬਲਤੇਜ ਪੰਨੂ ਨੇ ਜ਼ੋਰ ਦੇ ਕੇ ਕਿਹਾ, “ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਪੁਲਿਸ ਕਾਰਵਾਈ ਦੇ ਹੁਕਮ ਕਿਸ ਨੇ ਦਿੱਤੇ ਸਨ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0