ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨਜ਼ਦੀਕ ਕਾਵਾਂ ਵਾਲਾ ਪੱਤਣ ਨੇੜੇ ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇ ’ਤੇ ਪੁਲਿਸ ਵੱਲੋਂ ਲਗਾਏ ਗਏ ਹਾਈਟੈੱਕ ਨਾਕੇ ਉਤੇ ਇੱਕ ਏ.ਐਸ.ਆਈ. ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਏ.ਐਸ.ਆਈ. ਸੁਰਜੀਤ ਸਿੰਘ ਹਾਈਟੈੱਕ ਨਾਕੇ ਦੌਰਾਨ ਡਿਊਟੀ ’ਤੇ ਮੌਜੂਦ ਸੀ, ਜਿਸ ਵੱਲੋਂ ਦਰਿਆ ਤੋਂ ਪਾਰ ਮੋਗਾ ਵਾਲੇ ਪਾਸੇ ਤੋਂ ਆ ਰਹੀ ਇੱਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਾਰ ਚਾਲਕ ਨੇ ਰੁਕਣ ਦੀ ਬਿਜਾਏ ਤੇਜ਼ ਰਫ਼ਤਾਰ ਕਾਰ ਏ.ਐਸ.ਆਈ. ਵਿਚ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਸ਼ਾਹਕੋਟ ਪਹੁੰਚਾਇਆ ਗਿਆ। ਉਸ ਨੂੰ ਪਹਿਲਾਂ ਜਲੰਧਰ ਰੈਫਰ ਕੀਤਾ ਗਿਆ ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਜਲੰਧਰ ਤੋਂ ਡੀ.ਐਮ.ਸੀ. ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ।