ਪਰਵਿੰਦਰ ਝੋਟਾ ਕਤਲ ਮਾਮਲਾ : ਮੁਲਜ਼ਮ ਅਸ਼ਵਨੀ ਦੀ ਪਤਨੀ ਨੂੰ CBI ਕੋਰਟ ਨੇ ਨਿਆਇਕ ਹਿਰਾਸਤ ‘ਚ ਭੇਜਿਆ
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਅਹਿਮ ਅਪਡੇਟ ਸਾਹਮਣੇ ਆਈ ਹੈ। ਪਰਵਿੰਦਰ ਦੇ ਕਾਤਲ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਮੋਹਾਲੀ ਸੀਬੀਆਈ ਕੋਰਟ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਨੀਲਮ ਰਾਣੀ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਨੀਲਮ ਰਾਣੀ ਦਾ ਚਾਰ ਦਿਨ ਦਾ ਰਿਮਾਂਡ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਉਸਨੂੰ ਪੇਸ਼ੀ ਲਈ ਸੀਬੀਆਈ ਕੋਰਟ ਲਿਜਾਇਆ ਗਿਆ। ਪੇਸ਼ੀ ਦੌਰਾਨ ਕੋਰਟ ਨੇ ਉਸਨੂੰ 10 ਨਵੰਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਇਸ ਸਮੇਂ ਦੌਰਾਨ ਉਸ ਨੂੰ ਪਟਿਆਲਾ ਦੀ ਕੇਂਦਰੀ ਜੇਲ ਦੇ ਵਿੱਚ ਰੱਖਿਆ ਜਾਵੇਗਾ।
What's Your Reaction?
Like
0
Dislike
0
Love
0
Funny
0
Angry
0
Sad
0
Wow
0