ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ, DSP ਤੇ ਡਰੱਗ ਇੰਸਪੈਕਟਰ Suspend

Oct 22, 2026 - 01:51
 0  0
ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ, DSP ਤੇ ਡਰੱਗ ਇੰਸਪੈਕਟਰ Suspend

ਪਰਵਿੰਦਰ ਝੋਟਾ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। DSP ਹਰਜਿੰਦਰ ਸਿੰਘ ਗਿੱਲ ਨੂੰ ਸਸਪੈਂਡ ਕੀਤਾ ਗਿਆ ਹੈ। ਇੰਨਾ ਹੀ ਨਹੀਂ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਰਿਵਾਰ ਵੱਲੋਂ ਲਗਾਤਾਰ ਡੀਐੱਸਪੀ ਤੇ ਡਰੱਗ ਇੰਸਪੈਕਟਰ ਖਿਲਾਫ ਐਕਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਪਹਿਲਾਂ SHO ਨੂੰ ਕੀਤਾ ਮੁਅੱਤਲ ਕੀਤਾ ਗਿਆ ਸੀ। ਝੋਟੇ ਦੇ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

ਝੋਟਾ ਕਤਲ ਮਾਮਲਾ ਭਖਦਾ ਜਾ ਰਿਹਾ ਹੈ ਤੇ ਹੁਣ ਇਹ ਸਿਆਸੀ ਰੂਪ ਲੈਂਦਾ ਜਾ ਰਿਹਾ ਹੈ। ਝੋਟੇ ਦੇ ਕਤਲ ਮਾਮਲੇ ਨੂੰ ਬਹੁਤ ਸਾਰੇ ਪੰਜਾਬੀ ਕਲਾਕਾਰਾਂ ਤੇ ਸ਼ਖਸੀਅਤਾਂ ਦਾ ਸਮਰਥਨ ਮਿਲ ਰਿਹਾ ਹੈ। ਸੀਬੀਆਈ ਨਾਲ ਮੁਲਾਕਾਤ ਮਗਰੋਂ ਪਰਵਿੰਦਰ ਝੋਟੇ ਦੇ ਪੋਸਟਮਾਰਟਮ ਬਾਰੇ ਫੈਲ ਰਹੀਆਂ ਅਫਵਾਹਾਂ ‘ਤੇ ਝੋਟੇ ਦੀ ਪਤਨੀ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਵੱਲੋਂ ਪੋਸਟਮਾਰਟਮ ਵਰਗਾ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਇਸ ਬਾਰੇ ਸਭ ਤੋਂ ਪਹਿਲਾਂ ਸੰਗਤ ਨੂੰ ਸੂਚਿਤ ਕੀਤਾ ਜਾਵੇਗਾ।

ਦੱਸ ਦੇਈਏ ਕਿ ਅੱਜ ਝੋਟੇ ਦੇ ਕਤਲ ਨੂੰ 9 ਦਿਨ ਹੋ ਚੁੱਕੇ ਹਨ ਤੇ ਝੋਟੇ ਦਾ ਪਰਿਵਾਰ ਪੋਸਟਮਾਰਟਮ ਨਾ ਕਰਵਾਉਣ ‘ਤੇ ਅੜੇ ਹੋਏ ਹਨ। ਉਹ ਆਪਣੀਆਂ ਮੰਗਾਂ ਮੰਨਵਾਉਣ ‘ਤੇ ਅੜੇ ਹਨ ਤੇ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0