ਪਰਵਿੰਦਰ ਸਿੰਘ ਝੋਟਾ ਦਾ ਹੋਵੇਗਾ ਪੋਸਟਮਾਰਟਮ, ਮਾਨਸਾ ਤੋਂ PGI ਲਿਜਾਈ ਜਾਵੇਗੀ ਮ੍ਰਿਤਕ ਦੇਹ
ਮਾਨਸਾ ਵਿੱਚ ਨਸ਼ਾ ਵਿਰਧੁ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੋਸਟਮਾਰਟਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਪੀ. ਜੀ. ਆਈ. ਚੰਡੀਗੜ੍ਹ ਵਿਖੇ ਕਰਵਾਇਆ ਜਾਵੇਗਾ। ਵਜਪਤੇ ਦੀ ਦੇਹ ਨੂੰ ਕੁੱਝ ਹੀ ਸਮੇਂ ਵਿੱਚ ਮਾਨਸਾ ਤੋਂ PGI ਲਿਜਾਈ ਜਾਵੇਗੀ।
ਮਾਨਸਾ ਵਿਖੇ ਧਰਨੇ ‘ਤੇ ਬੈਠੇ ਪਰਵਿੰਦਰ ਝੋਟਾ ਦਾ ਪਰਿਵਾਰ ਅਤੇ ਸੰਘਰਸ਼ ਕਰ ਰਹੇ ਹਨ। ਲੋਕਾਂ ਦੀ ਮੁੱਖ ਮੰਗ ਸੀ ਕਿ ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਤੋਂ ਕਰਵਾਇਆ ਜਾਵੇ, ਤਾਂ ਜੋ ਮੈਡੀਕਲ ਜਾਂਚ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੋ ਸਕੇ। ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਬੀਤੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਦੌਰਾਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਤ ਕੀਤੀ ਸੀ। ਅਮਿਤ ਸ਼ਾਹ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ CBI ਨੂੰ ਮਾਮਲੇ ਦੀ ਜਾਂਚ ਲਈ ਪੱਤਰ ਭੇਜਿਆ ਸੀ, ਜਿਸ ਤੋਂ ਬਾਅਦ ਬੀਤੀ ਰਾਤ ਨੂੰ ਹੀ CBI ਦੀ ਟੀਮ ਮਸਨਾ ਵਿਖੇ ਝੋਟੇ ਦੇ ਘਰ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੇ ਦਿੱਤੀ।
What's Your Reaction?
Like
0
Dislike
0
Love
0
Funny
0
Angry
0
Sad
0
Wow
0