ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਦੁਪਹਿਰ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਮੁੱਖ ਸਕੱਤਰ, ਰਾਜ ਚੋਣ ਕਮਿਸ਼ਨਰ ਅਤੇ ਐਡਵੋਕੇਟ ਜਨਰਲ ਦੀ ਮੀਟਿੰਗ ਬੁਲਾਈ ਹੈ।
ਇਸ ਨਾਲ ‘ਆਪ’ ਸਰਕਾਰ ਵੱਲੋਂ ਸ਼ਹਿਰੀ ਅਤੇ ਪੇਂਡੂ ਸਿਵਲ ਸੰਸਥਾਵਾਂ – ਪੰਚਾਇਤਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਦਾ ਐਲਾਨ ਕਰਨ ਦੀਆਂ ਕਿਆਸਅਰਾਈਆਂ ਵਧ ਗਈਆਂ ਹਨ।
ਇਨ੍ਹਾਂ ਨੂੰ ਭੰਗ ਕਰਕੇ ਪ੍ਰਸ਼ਾਸਕ ਨਿਯੁਕਤ ਕੀਤੇ ਜਾਣ ਤੋਂ ਬਾਅਦ 13,241 ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ।
ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਦੀਆਂ ਚੋਣਾਂ ਵੀ ਹੋਣੀਆਂ ਹਨ।