ਪੰਜਾਬ ਦੇ 3 ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ, ਇਥੇ ਨਹੀਂ ਹੋਵੇਗੀ ਸ਼ਰਾਬ-ਮੀਟ, ਤੰਬਾਕੂ ਦੀ ਵਿਕਰੀ

Nov 24, 2025 - 07:21
 0  1
ਪੰਜਾਬ ਦੇ 3 ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ, ਇਥੇ ਨਹੀਂ ਹੋਵੇਗੀ ਸ਼ਰਾਬ-ਮੀਟ, ਤੰਬਾਕੂ ਦੀ ਵਿਕਰੀ

ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਹੈ। ਇਨ੍ਹਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿੱਚ ਸਥਿਤ ਹਰਿਮੰਦਰ ਸਾਹਿਬ ਦਾ ਗਲਿਆਰਾ ਸ਼ਾਮਲ ਹੈ। ਇਨ੍ਹਾਂ ਥਾਵਾਂ ‘ਤੇ ਸ਼ਰਾਬ, ਮਾਸ ਅਤੇ ਤੰਬਾਕੂ ਦੀ ਵਿਕਰੀ ਨਹੀਂ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਵਿੱਚ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਇਸ ਫੈਸਲੇ ਦਾ ਐਲਾਨ ਕੀਤਾ। ਇਹ ਪਹਿਲਾ ਮੌਕਾ ਸੀ ਜਦੋਂ ਚੰਡੀਗੜ੍ਹ ਤੋਂ ਬਾਹਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਇਆ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਤਿੰਨ ਤਖ਼ਤ ਹਨ ਅਤੇ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ। ਇਨ੍ਹਾਂ ਤਿੰਨਾਂ ਸ਼ਹਿਰਾਂ ਦੀ ਸਫਾਈ ਲਈ ਵਿਸ਼ੇਸ਼ ਫੰਡ ਅਲਾਟ ਕੀਤੇ ਜਾਣਗੇ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਿੰਨਾਂ ਤਖਤਾਂ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦ ਦਰਜਾ ਦਿੱਤਾ ਗਿਆ ਹੈ, ਇਹ ਕਰੋੜਾਂ ਲੋਕਾਂ ਦੀ ਮੰਗ ਸੀ। ਇਨ੍ਹਾਂ ਸ਼ਹਿਰਾਂ ਵਿਚ ਹੁਣ ਨਸ਼ਾ, ਮਾਸ, ਸ਼ਰਾਬ ਅਤੇ ਤੰਬਾਕੂ ਨਹੀਂ ਵੇਚਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਖੇਵਾਲੀ ਪਿੰਡ ਨੂੰ 50 ਲੱਖ ਰੁਪਏ ਵੀ ਦਿੱਤੇ ਹਨ, ਜਿੱਥੇ ਗੁਰੂ ਤੇਗ ਬਹਾਦਰ ਸਾਹਿਬ ਨੇ 9 ਸਾਲ ਤੋਂ ਵੱਧ ਸਮਾਂ ਬਿਤਾਇਆ ਸੀ। ਧਾਲੀਵਾਲ ਨੇ ਕਿਹਾ, “ਮੈਂ ਇਸ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਸਾਨੂੰ ਅੱਜ ਮਨੁੱਖੀ ਅਧਿਕਾਰਾਂ ਲਈ ਲੜਾਈ ਜਾਰੀ ਰੱਖਣ ਦਾ ਪ੍ਰਣ ਲੈਣਾ ਚਾਹੀਦਾ ਹੈ। ਸਾਨੂੰ ਨਹੀਂ ਪਤਾ ਕਿ ਜ਼ਿੰਦਗੀ ਵਿੱਚ ਕਿੰਨੇ ਦਿਨ ਬਾਕੀ ਹਨ, ਪਰ ਅੱਜ ਇੱਕ ਬਹੁਤ ਹੀ ਕੀਮਤੀ ਅਤੇ ਪਵਿੱਤਰ ਦਿਨ ਹੈ।”

ਚੰਡੀਗੜ੍ਹ ਦੇ ਸਟੇਟਸ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਇਸ ਨੂੰ ਲੈ ਕੇ ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਰਾਸ਼ਟਰਪਤੀ ਨੂੰ ਮਿਲੇ ਹਨ। ਹੁਣ ਕੇਂਦਰ ਸਰਕਾਰ ਕੁਝ ਹੋਰ ਕਹਿ ਰਹੀ ਹੈ, ਪਰ ਏਜੰਡਾ ਅਤੇ ਬਿੱਲ ਪਹਿਲਾਂ ਹੀ ਸੰਸਦ ਦੀ ਸੂਚੀ ਵਿੱਚ ਸ਼ਾਮਲ ਹਨ, ਜਿਨ੍ਹਾਂ ‘ਤੇ ਚਰਚਾ ਕੀਤੀ ਜਾਣੀ ਹੈ। 131ਵੀਂ ਸੋਧ ਵੀ ਉਸ ਸੂਚੀ ਵਿੱਚ ਸ਼ਾਮਲ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0