ਪਾਵਰ ਰੈਗੂਲੇਟਰ ਦੀ ਮਨਜ਼ੂਰੀ ਤੋਂ ਬਾਅਦ, ਪੰਜਾਬ ਨੇ ਸ਼ੁੱਕਰਵਾਰ ਨੂੰ ਆਪਣੀਆਂ ਬਿਜਲੀ ਦਰਾਂ ਵਿੱਚ ਵਾਧਾ ਕੀਤਾ। ਘਰੇਲੂ ਉਪਭੋਗਤਾਵਾਂ ਲਈ ਟੈਰਿਫ ਵਾਧਾ 10 ਤੋਂ 12 ਪੈਸੇ ਪ੍ਰਤੀ ਯੂਨਿਟ ਹੈ, ਜਦੋਂ ਕਿ ਉਦਯੋਗ ਲਈ ਇਹ 15 ਪੈਸੇ ਪ੍ਰਤੀ ਯੂਨਿਟ ਹੈ।
ਇੰਡਸਟਰੀ ਰਾਹਤ ਦੀ ਮੰਗ ਕਰ ਰਹੀ ਸੀ ਪਰ ਵਾਧੇ ਨਾਲ ਉਸ ਨੂੰ ਝਟਕਾ ਲੱਗਾ।
ਉਦਯੋਗਪਤੀਆਂ ਦਾ ਕਹਿਣਾ ਹੈ ਕਿ ਘਰੇਲੂ ਉਪਭੋਗਤਾਵਾਂ ਨੂੰ 300 ਯੂਨਿਟ ਮੁਫਤ ਦਿੱਤੇ ਜਾ ਰਹੇ ਹਨ, ਪਰ ਰੁਜ਼ਗਾਰ ਪੈਦਾ ਕਰਨ ਵਾਲਿਆਂ ਨੂੰ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।