ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ
2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮੁੱਖ ਚੋਣ ਕਮਿਸ਼ਨਰ (ਸੀਈਸੀ) ਇਸ ਮਹੀਨੇ ਦੇ ਅੰਤ ਤੱਕ ਯਾਨੀ ਨਵੰਬਰ ਤੱਕ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ।
ਦਸੰਬਰ ਦੇ ਆਖਰੀ ਹਫ਼ਤੇ ਤੱਕ ਦੇਸ਼ ਦੇ ਸਾਰੇ ਪੰਜ ਚੋਣ ਰਾਜਾਂ ਦੀ ਸਮੀਖਿਆ ਪੂਰੀ ਕਰਨ ਤੋਂ ਬਾਅਦ ਕਮਿਸ਼ਨ ਵੱਲੋਂ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਤ ਤੌਰ ‘ਤੇ ਐਲਾਨ ਕਰਨ ਦੀ ਉਮੀਦ ਹੈ। ਨਤੀਜੇ ਵਜੋਂ ਚੋਣਾਂ ਫਰਵਰੀ ਦੇ ਅਖੀਰ ਜਾਂ ਮਾਰਚ ਦੇ ਸ਼ੁਰੂ ਵਿੱਚ ਹੋਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਮੌਜੂਦਾ ਸਰਕਾਰ ਅਤੇ ਮੁੱਖ ਮੰਤਰੀ ਦਾ ਕਾਰਜਕਾਲ 16 ਮਾਰਚ, 2027 ਨੂੰ ਖਤਮ ਹੋ ਰਿਹਾ ਹੈ। ਕਮਿਸ਼ਨ ਨੂੰ ਉਸ ਤੋਂ ਪਹਿਲਾਂ ਚੋਣਾਂ ਕਰਵਾਉਣੀਆਂ ਪੈਣਗੀਆਂ।
2022 ਦੇ ਚੋਣ ਰੁਝਾਨ ਨੂੰ ਦੇਖਦੇ ਹੋਏ, ਕਮਿਸ਼ਨ ਦੀ ਟੀਮ ਨੇ 15-16 ਦਸੰਬਰ, 2021 ਨੂੰ ਪੰਜਾਬ ਦਾ ਦੌਰਾ ਕੀਤਾ ਅਤੇ ਚੋਣ ਜ਼ਾਬਤਾ ਸਿਰਫ਼ 24 ਦਿਨਾਂ ਬਾਅਦ 8 ਜਨਵਰੀ, 2022 ਨੂੰ ਲਾਗੂ ਕਰ ਦਿੱਤਾ ਗਿਆ ਸੀ। ਵੋਟਿੰਗ 20 ਫਰਵਰੀ ਨੂੰ ਹੋਈ ਅਤੇ ਨਤੀਜੇ 10 ਮਾਰਚ ਨੂੰ ਘੋਸ਼ਿਤ ਕੀਤੇ ਗਏ। ਚੋਣ ਕਮਿਸ਼ਨਰ ਦੇ ਆਉਣ ਵਾਲੇ ਦੌਰੇ ਤੋਂ ਪਹਿਲਾਂ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੀਆਂ ਟੀਮਾਂ ਨੇ 27 ਅਤੇ 28 ਅਕਤੂਬਰ ਨੂੰ ਪੰਜਾਬ ਦਾ ਦੌਰਾ ਕੀਤਾ। ਉਨ੍ਹਾਂ ਨੇ ਕਮਿਸ਼ਨਰ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ।
What's Your Reaction?
Like
0
Dislike
0
Love
0
Funny
0
Angry
0
Sad
0
Wow
0