ਪੰਜਾਬ ਸਰਕਾਰ ਨੇ ਐਤਵਾਰ ਨੂੰ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਆਨਲਾਈਨ ਕਲਾਸਾਂ ਕਰਵਾਉਣ ਲਈ ਕਿਹਾ ਗਿਆ ਸੀ। ਬੱਚਿਆਂ ਨੂੰ ਠੰਢ ਤੋਂ ਰਾਹਤ ਦੇਣ ਤੋਂ ਬਾਅਦ ਹੁਣ ਪੰਜਾਬ ਦੇ ਅਧਿਆਪਕਾਂ ਨੂੰ ਵੀ ਠੰਢ ਤੋਂ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਅਧਿਆਪਕਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ।
ਦੱਸ ਦਈਏ ਕਿ ਜਾਰੀ ਹੁਕਮਾਂ ਅਨੁਸਾਰ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲਾਂ ਦੇ ਅਧਿਆਪਕਾਂ ਨੂੰ ਸਕੂਲ ਆ ਕੇ ਪੜ੍ਹਾਉਣ ਦੀ ਲੋੜ ਨਹੀਂ ਹੈ। ਹੁਣ 8ਵੀਂ ਤੋਂ 10ਵੀਂ ਤੱਕ ਦੇ ਸਾਰੇ ਵਿਸ਼ਿਆਂ ਲਈ ਆਨਲਾਈਨ ਕਲਾਸਾਂ ਹੀ ਉਪਲਬਧ ਹੋਣਗੀਆਂ।