ਪੰਜਾਬ ‘ਚ ਠੰਢ ਨੇ ਦਿੱਤੀ ਦਸਤਕ, ਮੌਸਮ ਵਿਭਾਗ ਵੱਲੋਂ 4 ਦਿਨ ਧੁੰਦ ਪੈਣ ਦਾ ਅਲਰਟ

Nov 20, 2026 - 03:03
 0  0
ਪੰਜਾਬ ‘ਚ ਠੰਢ ਨੇ ਦਿੱਤੀ ਦਸਤਕ, ਮੌਸਮ ਵਿਭਾਗ ਵੱਲੋਂ 4 ਦਿਨ ਧੁੰਦ ਪੈਣ ਦਾ ਅਲਰਟ

ਠੰਢ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਸਰ ਵੀ ਵਧਣ ਲੱਗਾ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਚਾਰ ਦਿਨਾਂ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 22 ਨਵੰਬਰ ਤੱਕ ਸਵੇਰ ਅਤੇ ਰਾਤ ਦੇ ਸਮੇਂ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।।

ਮੌਸਮ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦੀ ਥੋੜ੍ਹੀ ਗਿਰਾਵਟ ਆਈ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ ਹੈ। ਫਰੀਦਕੋਟ ਘੱਟੋ-ਘੱਟ 8 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ। ਬਰਨਾਲਾ ਵਿੱਚ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ 13.6 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।

ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਕਾਰਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਕੁਝ ਦਿਨਾਂ ਲਈ ਘੱਟੋ-ਘੱਟ ਤਾਪਮਾਨ ਵਿੱਚ ਵੀ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਹਾਲਾਂਕਿ, 19 ਨਵੰਬਰ ਤੋਂ 22 ਨਵੰਬਰ ਤੱਕ ਸਵੇਰ ਅਤੇ ਰਾਤ ਦੇ ਸਮੇਂ ਦੌਰਾਨ ਧੁੰਦ ਵਿਜ਼ੀਬਿਲਟੀ ਨੂੰ ਘਟਾ ਸਕਦੀ ਹੈ।

ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਮੌਸਮ ਸਟੇਸ਼ਨਾਂ ‘ਤੇ ਘੱਟੋ-ਘੱਟ ਤਾਪਮਾਨ 8.0 ਤੋਂ 13.6 ਡਿਗਰੀ ਸੈਲਸੀਅਸ ਤੱਕ ਰਿਹਾ। ਫਰੀਦਕੋਟ ਸਭ ਤੋਂ ਠੰਡਾ ਰਿਹਾ, ਜਦੋਂ ਕਿ ਬਰਨਾਲਾ ਵਿੱਚ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ। ਲੁਧਿਆਣਾ ਵਿੱਚ 8.2 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 9.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਦੋਵੇਂ ਆਮ ਨਾਲੋਂ ਘੱਟ ਰਹੇ।

ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.2 ਡਿਗਰੀ ਵੱਧ ਹੈ। ਚੰਡੀਗੜ੍ਹ ਵਿੱਚ 11.2 ਡਿਗਰੀ ਸੈਲਸੀਅਸ, ਮੋਹਾਲੀ ਵਿੱਚ 13.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 11.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 10.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪਿਛਲੇ 24 ਘੰਟਿਆਂ ਵਿੱਚ ਪਟਿਆਲਾ ਵਿੱਚ ਪਾਰਾ 1.7 ਡਿਗਰੀ ਅਤੇ ਲੁਧਿਆਣਾ ਦੇ ਪੀਏਯੂ ਕੇਂਦਰ ਵਿੱਚ 1.2 ਡਿਗਰੀ ਡਿੱਗ ਗਿਆ, ਜਦੋਂ ਕਿ ਬਠਿੰਡਾ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0