ਪੰਜਾਬ ‘ਚ ਨਿਗਮ ਚੋਣਾਂ ਦਾ ਵੱਜਿਆ ਬਿਗੁਲ, ਇਸ ਦਿਨ ਪੈਣਗੀਆਂ ਵੋਟਾਂ, ਸ਼ਡਿਊਲ ਜਾਰੀ
ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ, ਜਿਨ੍ਹਾਂ ਦੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀ ਪ੍ਰਕਿਰਿਆ 13 ਮਈ ਨੂੰ ਸ਼ੁਰੂ ਹੋਵੇਗੀ ਅਤੇ 16 ਮਈ ਤੱਕ ਜਾਰੀ ਰਹੇਗੀ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੀਆਂ ਜਾਣਗੀਆਂ।
ਚੋਣ ਕਮਿਸ਼ਨਰ ਡਾ. ਰਾਜ ਕਮਲ ਚੌਧਰੀ ਨੇ ਦੱਸਿਆ ਕਿ ਜਾਂਚ 18 ਮਈ ਨੂੰ ਹੋਵੇਗੀ। ਸਾਰੇ ਉਮੀਦਵਾਰਾਂ ਨੂੰ ਉਸ ਦਿਨ ਚੋਣ ਦਫ਼ਤਰ ਜਾਣ ਦੀ ਇਜਾਜ਼ਤ ਹੋਵੇਗੀ। ਇਸ ਸਮੇਂ ਦੌਰਾਨ ਉਹ ਰਿਟਰਨਿੰਗ ਅਫਸਰ ਕੋਲ ਆਪਣੇ ਇਤਰਾਜ਼ ਰੱਖ ਸਕਣਗੇ। ਜੇ ਕਿਸੇ ਉਮੀਦਵਾਰ ਦਾ ਫਾਰਮ ਰੱਦ ਹੁੰਦਾ ਹੈ, ਤਾਂ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇਗਾ। 19 ਮਈ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਮੌਕਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਮੋਹਾਲੀ, ਬਠਿੰਡਾ, ਅਬੋਹਰ, ਬਰਨਾਲਾ, ਕਪੂਰਥਲਾ, ਮੋਗਾ, ਬਟਾਲਾ ਅਤੇ ਪਠਾਨਕੋਟ ਸਮੇਤ ਅੱਠ ਨਗਰ ਨਿਗਮਾਂ ਵਿੱਚ ਚੋਣਾਂ ਹੋਣਗੀਆਂ। 76 ਨਗਰ ਕੌਂਸਲਾਂ ਅਤੇ 21 ਨਗਰ ਕੌਂਸਲਾਂ ਵਿੱਚ ਵੀ ਚੋਣਾਂ ਹੋਣਗੀਆਂ। 3,977 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਸਾਰੀਆਂ ਚੋਣਾਂ ਸ਼ਹਿਰ ਵਿਚ ਹੋਣਗੀਆਂ।
ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਕੁੱਲ 36,72,932 ਵੋਟਰ ਹਨ। ਇਨ੍ਹਾਂ ਵਿੱਚ 18,990 ਪੁਰਸ਼, 17.73 ਲੱਖ ਔਰਤਾਂ ਅਤੇ 226 ਹੋਰ ਸ਼ਾਮਲ ਹਨ। ਚੋਣ ਜ਼ਾਬਤਾ ਅੱਜ ਤੋਂ ਲਾਗੂ ਹੋ ਗਿਆ ਹੈ। ਇਸ ਸੰਬੰਧੀ ਇੱਕ ਪੱਤਰ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ। ਇਸ ਤੋਂ ਬਾਅਦ, ਤਬਾਦਲਿਆਂ ਅਤੇ ਹੋਰ ਮਾਮਲਿਆਂ ‘ਤੇ ਰੋਕ ਲੱਗ ਗਈ ਹੈ।
ਚੋਣ ਕਮਿਸ਼ਨਰ ਨੇ ਦੱਸਿਆ ਕਿ ਪਾਰਟੀ ਨਿਸ਼ਾਨ ‘ਤੇ ਵੀ ਇਲੈਕਸ਼ਨ ਲੜੇਜਾ ਸਕਦੇ ਹਨ। ਨਗਰ ਨਿਗਮ ਚੋਣ ਵਿਚ ਖਰਚ ਸੀਮਾ ਤੈਅ ਕੀਤੀ ਗਈ ਹੈ। ਉਮੀਦਵਾਰ ਚਾਰ ਲੱਖ ਤੱਕ ਖਰਚ ਕਰ ਸਕਣਗੇ, ਜਦਕਿ ਨਗਰ ਕੌਂਸਲ ਤਿੰਨ ਤਰ੍ਹਾਂ ਦੀ ਹੁੰਦੀ ਹੈ, ਉਸ ਵਿਚ ਖਰਚੇ ਦੀ ਸੀਮਾ 3.60 ਲੱਖ, 2.30 ਤੇ ਦੋ ਲੱਖ ਤੈਅ ਕੀਤੀ ਗਈ ਹੈ। ਉਸ ਤੋਂ ਇਲਾਵਾ ਨਗਰ ਪੰਚਾਇਤ ਲਈ 1.40 ਲੱਖ ਰੁਪਏ ਖਰਚੇ ਦੀ ਸੀਮਾ ਤੈਅ ਕੀਤੀ ਗਈ ਹੈ।
What's Your Reaction?
Like
0
Dislike
0
Love
0
Funny
0
Angry
0
Sad
0
Wow
0