ਫੋਰਟਿਸ ਹਸਪਤਾਲ ਮੋਹਾਲੀ ਨੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਇੱਕ ਮੈਡੀਕਲ ਬੁਲੇਟਿਨ ਕੀਤਾ ਜਾਰੀ

Sep 28, 2025 - 09:19
 0  1
ਫੋਰਟਿਸ ਹਸਪਤਾਲ ਮੋਹਾਲੀ ਨੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਇੱਕ ਮੈਡੀਕਲ ਬੁਲੇਟਿਨ ਕੀਤਾ ਜਾਰੀ

ਮੋਹਾਲੀ: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੇ ਦਿਨ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ । ਇਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ, ਰਾਜਵੀਰ ਦੀ ਸਿਹਤ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।

ਦਰਅਸਲ , ਫੋਰਟਿਸ ਹਸਪਤਾਲ ਮੋਹਾਲੀ ਨੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਹੈ। ਮੈਡੀਕਲ ਬੁਲੇਟਿਨ ਦੇ ਅਨੁਸਾਰ, ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਾਲੇ ਵੀ ਗੰਭੀਰ ਹੈ ਅਤੇ ਉਹ ਵੈਂਟੀਲੇਟਰ ਸਹਾਇਤਾ ‘ਤੇ ਹਨ। ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਸਪੈਸ਼ਲਿਸਟ ਟੀਮ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਹਸਪਤਾਲ ਨੇ ਕਿਹਾ ਹੈ ਕਿ ਰਾਜਵੀਰ ਦੀ ਸਿਹਤ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਹਾਲਤ ਦੀ ਨਿਗਰਾਨੀ ਕਰ ਰਹੀ ਹੈ ਅਤੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੀ ਫੋਰਟਿਸ ਰਾਜਵੀਰ ਜਵੰਦਾ ਦਾ ਹਾਲ ਜਾਨਣ ਲਈ ਪਹੁੰਚੇ ਹਨ । ਰਾਜਵੀਰ ਦੀ ਸਿਹਤਯਾਬੀ ਲਈ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0