ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਜ਼ਮਾਨਤ ਦੇਣ ਦੇ ਹਰਿਆਣਾ ਸਰਕਾਰ ਦੇ ਫੈਸਲੇ ਦੀ ਆਲੋਚਨਾ ਕਰਦਿਆਂ ਇਸ ਨੂੰ ਬਹੁਤ ਮਾੜਾ ਕਰਾਰ ਦਿੱਤਾ ਹੈ।
ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਦੀ ਜ਼ਮਾਨਤ ਬਾਰੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੀ ਸੀ।
ਡੇਰਾ ਸੱਚਾ ਸੌਦਾ ਮੁਖੀ ਨੂੰ ਹਰਿਆਣਾ ਸਰਕਾਰ ਨੇ ਮੰਗਲਵਾਰ ਸਵੇਰੇ 30 ਦਿਨਾਂ ਦੀ ਪੈਰੋਲ 'ਤੇ ਰਿਹਾਅ ਕਰ ਦਿੱਤਾ।
ਰਾਮ ਰਹੀਮ ਦੀ ਜ਼ਮਾਨਤ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਉਨ੍ਹਾਂ ਦੇ ਵਕੀਲ ਜਤਿੰਦਰ ਖੁਰਾਣਾ ਨੇ ਸਪੱਸ਼ਟ ਕੀਤਾ ਕਿ ਡੇਰਾ ਸੱਚਾ ਸੌਦਾ ਮੁਖੀ ਦੀ ਪੈਰੋਲ ਉਨ੍ਹਾਂ ਦਾ ਕਾਨੂੰਨੀ ਹੱਕ ਹੈ ਅਤੇ ਇਸ ਨੂੰ ਰਾਜਨੀਤੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ।