ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, 88 ਵਿਧਾਇਕਾਂ ਨੇ ਕੀਤੀ ਹੱਕ ‘ਚ ਵੋਟਿੰਗ

May 1, 2026 - 09:18
 0  1
ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, 88 ਵਿਧਾਇਕਾਂ ਨੇ ਕੀਤੀ ਹੱਕ ‘ਚ ਵੋਟਿੰਗ

ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰ ਲਿਆ। 94 ਵਿੱਚੋਂ 88 ਵਿਧਾਇਕਾਂ ਨੇ ਸਰਕਾਰ ਦੇ ਹੱਕ ਵਿੱਚ ਵੋਟ ਪਾਈ। 4 ਵਿਧਾਇਕ ਗੈਰ-ਹਾਜ਼ਰ ਸਨ, ਜਦੋਂ ਕਿ 2 ਵਿਧਾਇਕ ਲਾਲਜੀਤ ਸਿੰਘ ਭੁੱਲਰ ਅਤੇ ਹਰਮੀਤ ਸਿੰਘ ਪਠਾਨਮਾਜਰਾ ਜੇਲ੍ਹ ਵਿੱਚ ਬੰਦ ਹਨ। ਇਸ ਦੌਰਾਨ ਕਾਂਗਰਸ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮੌਜੂਦ ਨਹੀਂ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਦੀ ਕਾਪੀ ਰਾਸ਼ਟਰਪਤੀ ਕੋਲ ਲੈ ਕੇ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਪੇਸ਼ ਕਰਦਿਆਂ ਕਿਹਾ ਕਿ ਅੱਜਕਲ੍ਹ ਅਫਵਾਹਾਂ ਦਾ ਬੋਲਬਾਲਾ ਹੈ। ਨੈਗੇਟਿਵ ਖ਼ਬਰਾਂ ਤੇਜ਼ੀ ਨਾਲ ਫੈਲਦੀਆਂ ਹਨ। ਚਰਚਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਚਲੇ ਜਾਣਗੇ। ਇਸ ਨਾਲ ਲੋਕਾਂ ਵਿੱਚ ਭਰਮ ਪੈਦਾ ਹੁੰਦਾ ਹੈ।

ਉਥੇ ਹੀ ਇਸ ਦੌਰਾਨ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਸੀਂ ਇਸ ਪਾਰਟੀ ਵਿੱਚ ਪੈਦਾ ਹੋਏ ਹਾਂ। ਅਸੀਂ ਆਪਣੇ ਆਖਰੀ ਸਾਹ ਤੱਕ ਇਸ ਪਾਰਟੀ ਵਿੱਚ ਰਹਾਂਗੇ। ਅਸੀਂ ਆਮ ਆਦਮੀ ਪਾਰਟੀ ਦੇ ਪੱਕੇ ਸਿਪਾਹੀ ਹਾਂ। ਇੱਥੇ ਹਰ ਕੋਈ ਜਾਣਦਾ ਹੈ ਕਿ ਆਮ ਆਦਮੀ ਪਾਰਟੀ ਨੇ ਸਾਨੂੰ ਇਹ ਵਿਧਾਇਕ ਸੀਟ ਦਿੱਤੀ ਹੈ। ਇਹ ਭਗਵੰਤ ਮਾਨ ਹੀ ਹਨ ਜਿਨ੍ਹਾਂ ਨੇ ਸਾਨੂੰ ਇਸ ਅਹੁਦੇ ‘ਤੇ ਪਹੁੰਚਾਇਆ। ਇਹ ਪਾਰਟੀ ਇੱਕ ਦਿਨ ਪੂਰੇ ਦੇਸ਼ ਵਿੱਚ ਫੈਲ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ, ‘ਆਪ’ ਨੇ ਸੱਤ ਰਾਜ ਸਭਾ ਸੰਸਦ ਮੈਂਬਰ ਨਿਯੁਕਤ ਕੀਤੇ ਸਨ। ਇਨ੍ਹਾਂ ਵਿੱਚੋਂ ਛੇ ਸੰਸਦ ਮੈਂਬਰ – ਰਾਘਵ ਚੱਢਾ, ਸੰਦੀਪ ਪਾਠਕ, ਵਿਕਰਮਜੀਤ ਸਾਹਨੀ, ਅਸ਼ੋਕ ਮਿੱਤਲ, ਹਰਭਜਨ ਸਿੰਘ ਅਤੇ ਰਾਜਿੰਦਰ ਗੁਪਤਾ – ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ, ‘ਆਪ’ ਨੂੰ ਪੰਜਾਬ ਵਿੱਚ ਆਪਣੇ ਵਿਧਾਇਕਾਂ, ਖਾਸ ਕਰਕੇ ਰਾਘਵ ਚੱਢਾ ਅਤੇ ਸੰਦੀਪ ਪਾਠਕ, ਵਿੱਚ ਫੁੱਟ ਪੈਣ ਦਾ ਡਰ ਹੈ, ਕਿਉਂਕਿ ਉਨ੍ਹਾਂ ਨੇ ਸਰਕਾਰ ਬਣਾਉਣ ਤੋਂ ਲੈ ਕੇ ਇਸਦੇ ਗਠਨ ਤੱਕ ਪਾਰਟੀ ਦੇ ਪੰਜਾਬ ਮਾਮਲਿਆਂ ਵਿੱਚ ਮੁੱਖ ਭੂਮਿਕਾ ਨਿਭਾਈ ਸੀ, ਇਸੇ ਕਰਕੇ ਆਮ ਆਦਮੀ ਪਾਰਟੀ ਦੇ ਫਲੋਰ ਟੈਸਟ ਦੀ ਨੌਬਤ ਆਈ ਹੈ

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0