ਮੁਅੱਤਲ DIG ਭੁੱਲਰ ਮਾਮਲੇ ‘ਚ ED ਨੇ ਵਧਾਇਆ ਜਾਂਚ ਦਾ ਘੇਰਾ, ਪੰਜਾਬ ਦੇ 4 ਹੋਰ ਸੀਨੀਅਰ ਅਫ਼ਸਰਾਂ ਨੂੰ ਭੇਜਿਆ ਸੰਮਨ

Nov 27, 2026 - 23:26
 0  1
ਮੁਅੱਤਲ DIG ਭੁੱਲਰ ਮਾਮਲੇ ‘ਚ ED ਨੇ ਵਧਾਇਆ ਜਾਂਚ ਦਾ ਘੇਰਾ, ਪੰਜਾਬ ਦੇ 4 ਹੋਰ ਸੀਨੀਅਰ ਅਫ਼ਸਰਾਂ ਨੂੰ ਭੇਜਿਆ ਸੰਮਨ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ ਦਰਜ ਮਨੀ ਲਾਂਡਰਿੰਗ ਕੇਸ ਵਿਚ ਈਡੀ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਦੇ 4 ਹੋਰ ਸੀਨੀਅਰ ਅਫ਼ਸਰਾਂ ਨੂੰ ED ਵਲੋਂ ਸੰਮਨ ਭੇਜਿਆ ਗਿਆ ਹੈ। ਕ੍ਰਿਸ਼ਨ ਕੁਮਾਰ, ਰਾਮਵੀਰ, ਵਰੁਣ ਰੂਜ਼ਮ , ਅਭਿਨਵ ਤ੍ਰਿਖਾ ਨੂੰ ਤਲਬ ਕੀਤਾ ਗਿਆ ਹੈ ਤੇ ਦਸੰਬਰ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਦਫ਼ਤਰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਫਾਜ਼ਿਲਕਾ ਦੇ ਐੱਸਐੱਸਪੀ ਤੇ ਸਾਬਕਾ ਹਾਕੀ ਓਲੰਪੀਅਨ ਗਗਨ ਅਜੀਤ ਸਿੰਘ ਤੋਂ ਪੁੱਛਗਿਛ ਮਗਰੋਂ ਅੱਜ ਰੋਪੜ ਰੇਂਜ ਦੇ ਡੀਆਈਜੀ ਸਵਪਨ ਸ਼ਰਮਾ ਨੂੰ ਤਲਬ ਕੀਤਾ ਗਿਆ। ਸਵਪਨ ਸ਼ਰਮਾ ਚੰਡੀਗੜ੍ਹ ਸੈਕਟਰ-17 ਸਥਿਤ ਈਡੀ ਦਫਤਰ ਪਹੁੰਚੇ। ਉਨ੍ਹਾਂ ਤੋਂ ਮਾਮਲੇ ਨਾਲ ਜੁੜੇ ਪਹਿਲੂਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਈਡੀ ਕਈ ਹੋਰ ਸੀਨੀਅਰ ਅਧਿਕਾਰੀਆਂ ਦੇ ਸੰਪਰਕ ਨੂੰ ਵੀ ਜਾਂਚ ਰਹੀ ਹੈ। ਗ੍ਰਿਫਤਾਰ ਵਿਚੌਲੀਏ ਕ੍ਰਿਸ਼ਣੂ ਸ਼ਾਰਦਾ ਦੇ ਮੋਬਾਈਲ ਫੋਨ ਤੋਂ ਮਿਲੀ ਚੈਟ ਤੇ ਇਲੈਕਟ੍ਰਾਨਿਕ ਉਪਕਰਣਾਂ ਦੀ ਫੋਰੈਂਸਿਕ ਜਾਂਚ ਵਿਚ ਕਈ IAS-IPS ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਦੇ ਸਬੂਤ ਮਿਲਣ ਦਾ ਦਾਅਵਾ ਕੀਤਾ ਗਿਆ ਸੀ। ਅਦਾਲਤ ਵਿਚ ਦੱਸਿਆ ਗਿਆ ਹੈ ਕਿ ਭੁੱਲਰ ਦਾ ਵਿਚੌਲੀਆ ਕ੍ਰਿਸ਼ਣੂ ਸ਼ਾਰਦਾ ਕਥਿਤ ਤੌਰ ‘ਤੇ ਅਧਿਕਾਰੀਆਂ ਦੇ ਤਬਾਦਲੇ, ਪੋਸਟਿੰਗ, ਜ਼ਮੀਨ ਮੁਆਵਜ਼ੇ ਤੇ ਹੋਰ ਸਰਕਾਰੀ ਕੰਮਾਂ ਵਿਚ ਪੈਸੇ ਦੇ ਬਦਲੇ ਵਿਚੋਲਗੀ ਕਰਦਾ ਸੀ।

ਈਡੀ ਇਸ ਨੈਟਵਰਕ ਤੇ ਸ਼ੱਕੀ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ। ਇਸੇ ਸਿਲਸਿਲੇ ਵਿਚ ਡੀਆਈਜੀ ਸਵਪਨ ਸ਼ਰਮਾ ਨੂੰ ਵੀ ਪੁੱਛਗਿਛ ਲਈ ਬੁਲਾਇਆ ਗਿਆ। ਦੂਜੇ ਪਾਸੇ ਫਾਜ਼ਿਲਕਾ ਦੇ ਐੱਸਐੱਪੀ ਗਗਨਜੀਤ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤਖੋਰੀ ਤੇ ਮਨੀ ਲਾਂਡਰਿੰਗਗ ਮਾਮਲੇ ਵਿਚ ਪੁੱਛਗਿਛ ਕੀਤੀ ਗਈ ਸੀ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0