ਅੱਜ ਸਵੇਰੇ ਕਰੀਬ 6 ਵਜੇ ਜਲੰਧਰ-ਪਠਾਨਕੋਟ ਕੌਮੀ ਮਾਰਗ ਉਤੇ ਕਸਬਾ ਐਮਾ ਮਾਂਗਟ ਕੋਲ ਪੁਲਿਸ ਮੁਲਾਜ਼ਮਾਂ ਦੀ ਭਰੀ ਬੱਸ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ ਬੱਸ ਡਰਾਈਵਰ ਅਤੇ ਮਹਿਲਾ ਪੁਲਿਸ ਮੁਲਾਜ਼ਮ ਸਮੇਤ 4 ਜਣਿਆਂ ਦੀ ਮੌਤ ਹੋ ਗਈ।
ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਹਾਦਸੇ ਮੌਕੇ ਬੱਸ ਵਿੱਚ ਕਰੀਬ ਪੀਏਪੀ ਦੇ 35 ਮੁਲਾਜ਼ਮ ਸਵਾਰ ਸਨ। ਹਾਦਸੇ ਵਿੱਚ ਜ਼ਖਮੀ ਹੋਏ ਕਰੀਬ ਡੇਢ ਦਰਜ਼ਨ ਮੁਲਾਜ਼ਮਾਂ ਨੂੰ ਮੁਕੇਰੀਆਂ ਅਤੇ ਦਸੂਹਾ ਦੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੋਂ ਕਰੀਬ 9 ਦੀ ਹਾਲਤ ਗੰਭੀਰ ਦੇਖਦਿਆਂ ਅਗਲੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਹੈ।