ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।