ਰੂਪਨਗਰ ਰੇਂਜ ਦੇ ਨਵੇਂ DIG ਹੋਣਗੇ ਨਾਨਕ ਸਿੰਘ, ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਮਾਮਲੇ ‘ਚ ਕੀਤਾ ਗਿਆ ਸੀ ਮੁਅੱਤਲ

Oct 23, 2025 - 08:37
 0  0
ਰੂਪਨਗਰ ਰੇਂਜ ਦੇ ਨਵੇਂ DIG ਹੋਣਗੇ ਨਾਨਕ ਸਿੰਘ, ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਮਾਮਲੇ ‘ਚ ਕੀਤਾ ਗਿਆ ਸੀ ਮੁਅੱਤਲ

ਪੰਜਾਬ ਸਰਕਾਰ ਨੇ IPS ਅਧਿਕਾਰੀ ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਦੀ ਗ੍ਰਿਫ਼ਤਾਰੀ ਮਗਰੋਂ 16 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਨਾਨਕ ਸਿੰਘ ਇਸ ਸਮੇਂ ਬਾਰਡਰ ਰੇਂਜ ਅੰਮ੍ਰਿਤਸਰ ਦੇ ਡੀਆਈਜੀ ਸਨ। ਸੰਦੀਪ ਗੋਇਲ ਨੂੰ ਹੁਣ ਬਾਰਡਰ ਰੇਂਜ ਅੰਮ੍ਰਿਤਸਰ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਆਈਪੀਐਸ ਨਾਨਕ ਸਿੰਘ ਪਹਿਲਾਂ ਪਟਿਆਲਾ ਰੇਂਜ ਦੇ ਡੀਆਈਜੀ ਵਜੋਂ ਸੇਵਾ ਨਿਭਾਅ ਰਹੇ ਸਨ।

16 ਅਕਤੂਬਰ ਨੂੰ, ਸੀਬੀਆਈ ਨੇ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਵਿੱਚ ਇੱਕ ਵਪਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਭੁੱਲਰ ਦੇ ਘਰ ਦੀ ਤਲਾਸ਼ੀ ਦੌਰਾਨ, ਜਾਂਚ ਏਜੰਸੀ ਨੇ 7.5 ਕਰੋੜ ਰੁਪਏ ਨਕਦ, 2.5 ਕਿਲੋ ਸੋਨਾ, 24 ਮਹਿੰਗੀਆਂ ਘੜੀਆਂ, ਵਿਦੇਸ਼ੀ ਸ਼ਰਾਬ ਅਤੇ ਲਗਭਗ 50 ਜਾਇਦਾਦ ਦੇ ਦਸਤਾਵੇਜ਼ ਬਰਾਮਦ ਕੀਤੇ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਬੇਨਾਮੀ ਜਾਇਦਾਦਾਂ ਹਨ।

ਭੁੱਲਰ ਨੇ ਆਪਣੇ ਆਮਦਨ ਟੈਕਸ ਰਿਟਰਨਾਂ ਵਿੱਚ 18 ਕਰੋੜ ਰੁਪਏ ਦੀ ਸਾਲਾਨਾ ਜਾਇਦਾਦ ਘੋਸ਼ਿਤ ਕੀਤੀ ਹੈ। ਸੀਬੀਆਈ ਹੁਣ ਉਸਦੀਆਂ ਘੋਸ਼ਿਤ ਜਾਇਦਾਦਾਂ ਅਤੇ ਉਸਦੇ ਘਰ ਤੋਂ ਬਰਾਮਦ ਕੀਤੇ ਗਏ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਜੇਕਰ ਕੋਈ ਵੀ ਗੜਬੜੀ ਪਾਈ ਜਾਂਦੀ ਹੈ, ਤਾਂ ਉਸ ਵਿਰੁੱਧ ਜ਼ਰੂਰ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। ਈਡੀ ਵੀ ਮਾਮਲੇ ਦੀ ਨੇੜਿਓਂ ਨਿਗਰਾਨੀ ਕਰ ਰਹੀ ਹੈ। ਉਸ ਦੇ ਫਾਰਮ ਹਾਊਸ ਅਤੇ ਘਰ ਤੋਂ ਵਿਦੇਸ਼ੀ ਸ਼ਰਾਬ ਮਿਲਣ ਤੋਂ ਬਾਅਦ, ਆਬਕਾਰੀ ਐਕਟ ਤਹਿਤ ਇੱਕ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0