ਲੁਧਿਆਣਾ ‘ਚ ਲਾਡੋਵਾਲ ਟੋਲ ਪਲਾਜ਼ਾ ਕੋਲ ਬਦਮਾਸ਼ਾਂ ਦਾ ਐਨਕਾਊਂਟਰ, ਗ੍ਰਨੇਡ ਵੀ ਹੋਏ ਬਰਾਮਦ

Nov 20, 2025 - 08:00
 0  1
ਲੁਧਿਆਣਾ ‘ਚ ਲਾਡੋਵਾਲ ਟੋਲ ਪਲਾਜ਼ਾ ਕੋਲ ਬਦਮਾਸ਼ਾਂ ਦਾ ਐਨਕਾਊਂਟਰ, ਗ੍ਰਨੇਡ ਵੀ ਹੋਏ ਬਰਾਮਦ

ਲੁਧਿਆਣਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਮੁਠਭੇੜ ਨੈਸ਼ਨਲ ਹਾਈਵੇਅ ‘ਤੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਹੋਇਆ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਪੁਲਿਸ ਨੇ ਇੱਕ ਦਿਨ ਪਹਿਲਾਂ ਹੀ ਹਰਿਆਣਾ ਅਤੇ ਬਿਹਾਰ ਦੇ ਬਦਮਾਸ਼ਾਂ ਨੂੰ ਹੈਂਡ ਗ੍ਰਨੇਡਾਂ ਸਣੇ ਫੜਿਆ ਸੀ। ਪੁੱਛਗਿੱਛ ਦੌਰਾਨ ਇਨ੍ਹਾਂ ਦਾ ਦਾ ਪਤਾ ਲੱਗਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾਇਆ। ਹਾਲਾਂਕਿ, ਜਦੋਂ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਵਿੱਚ ਪੁਲਿਸ ਦੀਆਂ ਗੋਲੀਆਂ ਨਾਲ ਦੋ ਅੱਤਵਾਦੀ ਜ਼ਖਮੀ ਹੋ ਗਏ।

ਉਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਏਡੀਸੀਪੀ ਸਮੀਰ ਵਰਮਾ ਵੀ ਹਸਪਤਾਲ ਪਹੁੰਚੇ ਹਨ। ਪੁਲਿਸ ਨੇ ਮੌਕੇ ਤੋਂ ਦੋ ਹੈਂਡ ਗ੍ਰਨੇਡ, ਚਾਰ ਪਿਸਤੌਲ ਅਤੇ 50 ਤੋਂ ਵੱਧ ਕਾਰਤੂਸ ਬਰਾਮਦ ਕੀਤੇ ਹਨ।

ਮੁਕਾਬਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਇੱਕ ਟੇਰਰ ਮਾਡਿਊਲ ਸੀ ਜੋ ਪਾਕਿਸਤਾਨ ਦੀ ਆਈਐਸਆਈ ਦੇ ਸਮਰਥਨ ਨਾਲ ਕੰਮ ਕਰ ਰਿਹਾ ਸੀ ਅਤੇ ਉਹ ਇੱਕ ਵੱਡਾ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਹਾਲਾਂਕਿ, ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਹ ਇਸ ਸਮੇਂ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕਰ ਸਕਦੇ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0