ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਚੋਣ ਪ੍ਰਚਾਰ ਲਈ ਪੰਜਾਬ ਦਾ ਦੌਰਾ ਕਰਨਗੇ।
ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਰੋਡ ਸ਼ੋਅ ਕੀਤਾ ਜਾ ਰਿਹਾ ਹੈ।
ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਹਰਿਮੰਦਰ ਸਾਹਿਬ ਵਿਖੇ ਵੀ ਮੱਥਾ ਟੇਕਣਗੇ।
ਕੇਜਰੀਵਾਲ ਨੂੰ ਹਾਲ ਹੀ 'ਚ ਆਮ ਚੋਣਾਂ ਲਈ ਪ੍ਰਚਾਰ ਕਰਨ ਲਈ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ।