ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਹਾਈਕੋਰਟ ਨੇ ਦਿੱਤੀ ਅੰਤ੍ਰਿਮ ਜ਼ਮਾਨਤ
ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਛੱਤਰ ਸਿੰਘ ਗਿੱਲ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਦਾਇਰ ਪਟੀਸ਼ਨ ‘ਤੇ ਨਛੱਤਰ ਸਿੰਘ ਗਿੱਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਨਛੱਤਰ ਗਿੱਲ 2018 ਤੋਂ ਅਕਾਲੀ ਦਲ ਦੇ ਆਈਟੀ ਸੈੱਲ ਦੇ ਮੁਖੀ ਹਨ।
ਤਰਨ ਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ 5 ਨਵੰਬਰ ਨੂੰ ਇੱਕ ਵੀਡੀਓ ਵਾਇਰਲ ਹੋਈ ਸੀ । ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਬਿਨ੍ਹਾਂ ਨਾਬਰ ਪਲੇਟ ਵਾਲੀ ਗੱਡੀ ਨੂੰ ਲੈ ਕੇ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਬਹਿਸ ਹੋਈ ਸੀ, ਕਿ ਗੱਡੀ ਵੱਲੋਂ ਸਾਡਾ ਪਿੱਛਾ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਸੀ
ਪੁਲਿਸ ਨੇ ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਤੋਂ ਬਾਅਦ 15 ਨਵੰਬਰ ਨੂੰ ਨਛੱਤਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਹਾਈਕੋਰਟ ਪਹੁੰਚਿਆ। ਅੱਜ ਸੁਣਵਾਈ ਦੇ ਦੌਰਾਨ ਕੋਰਟ ਨੇ ਉਨ੍ਹਾਂ ਨੂੰ ਰਿਹਾਈ ਦੇ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।
What's Your Reaction?
Like
0
Dislike
0
Love
0
Funny
0
Angry
0
Sad
0
Wow
0