ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ

Nov 6, 2026 - 02:42
 0  0
ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਹੋਈ ਸਹਿਮਤੀ ਤੋਂ ਬਾਅਦ ਝੋਟੇ ਦੇ ਪਿਤਾ ਭੀਮ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਅਤੇ ਝੋਟੇ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੇ ਐਲਾਨ ਮਗਰੋਂ ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਲਾਲਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਨਾ ਤਾਂ ਪਰਿਵਾਰ ਨੇ ਲਿਆ ਹੈ ਅਤੇ ਨਾ ਹੀ ਉਨ੍ਹਾਂ ਨੇ ਖੁਦ ਲਿਆ ਹੈ। ਇਹ ਫੈਸਲਾ ਪਰਿਵਾਰ ਵੱਲੋਂ ਚੁਣੀ ਗਈ ਐਕਸ਼ਨ ਕਮੇਟੀ ਨੇ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਦੇ ਆਗੂਆਂ ਵਿਚਾਲੇ ਉੱਚ ਪੱਧਰੀ ਮੀਟਿੰਗ ਹੋਈ ਸੀ। ਇਸ ਦੌਰਾਨ ਸਰਕਾਰ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਅਤੇ ਉਸ ਦੀ ਪਤਨੀ ਨੂੰ ਗ੍ਰੈਜੂਏਸ਼ਨ ਪੂਰੀ ਹੋਣ ਤੋਂ ਬਾਅਦ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਪਿੰਡ ਭੰਮੇ ਕਲਾਂ ਦੇ ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਨੂੰ 50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਸ ਨੂੰ ਡੀ.ਸੀ. ਦਫ਼ਤਰ ਮਾਨਸਾ ਵਿੱਚ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਘਟਨਾ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਉਨ੍ਹਾਂ ਦਾ ਇਲਾਜ ਸਰਕਾਰੀ ਖ਼ਰਚੇ 'ਤੇ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ।

ਐਕਸ਼ਨ ਕਮੇਟੀ ਦੇ ਆਗੂ ਕਾਮਰੇਡ ਰਾਜਵਿੰਦਰ ਰਾਣਾ ਨੇ ਦੱਸਿਆ ਕਿ ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਬਾਅਦ 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।
ਹਾਲਾਂਕਿ, ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਉਦੋਂ ਹੀ ਕੀਤਾ ਜਾਵੇਗਾ, ਜਦੋਂ ਧਾਰਾ 307 ਤਹਿਤ ਦਰਜ ਪਰਚਾ ਰੱਦ ਕੀਤਾ ਜਾਵੇਗਾ ਅਤੇ ਲੱਖਾ ਸਿਧਾਣਾ ਸਮੇਤ ਬਾਕੀ ਸਾਥੀਆਂ ਨੂੰ ਰਿਹਾਅ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0