ਐਨਡੀਪੀਐਸ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਮਿਲੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਖਪਾਲ ਸਿੰਘ ਖਹਿਰਾ ਵੱਲੋਂ ਇਸ ਮਾਮਲੇ ਵਿੱਚ ਕੈਵੀਏਟ ਅਰਜ਼ੀ ਵੀ ਦਾਇਰ ਕੀਤੀ ਗਈ ਸੀ।