ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਤੋਂ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਖੁੱਲ੍ਹ ਜਾਵੇਗਾ। ਅਗਲੇ ਦਿਨਾਂ ਵਿਚ ਬਾਰਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੰਜਾਬ-ਹਰਿਆਣਾ ਲਈ ਆਫਤ ਟਲ ਗਈ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 5 ਤੋਂ 6 ਦਿਨਾਂ ‘ਚ ਕੋਈ ਵੈਸਟਰਨ ਡਿਸਟਰਬੈਂਸ ਨਹੀਂ ਹੈ ਅਤੇ ਮੌਸਮ ਪੂਰੀ ਤਰ੍ਹਾਂ ਸਾਫ ਹੋ ਜਾਵੇਗਾ। ਇਸ ਦੌਰਾਨ ਗਰਮੀ ਵੀ ਵਧੇਗੀ। ਅਗਲੇ ਇਕ-ਦੋ ਦਿਨਾਂ ਵਿਚ ਤਾਪਮਾਨ ਵਿਚ ਵਾਧਾ ਹੋਵੇਗਾ। ਫਿਲਹਾਲ ਬਾਰਸ਼ ਦੀ ਕੋਈ ਸੰਭਾਵਨਾ ਨਹੀਂ ਹੈ।
ਸੈਟੇਲਾਈਟ ਤਸਵੀਰ ਦਿਖਾਉਂਦੇ ਹੋਏ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਪੱਛਮੀ ਗੜਬੜੀ ਚੰਡੀਗੜ੍ਹ, ਪੰਜਾਬ, ਹਰਿਆਣਾ ਵੱਲ ਨਹੀਂ, ਸਗੋਂ ਜੰਮੂ-ਕਸ਼ਮੀਰ, ਹਿਮਾਚਲ, ਉੱਤਰਾਖੰਡ ਵੱਲ ਦਿਖ ਰਹੀ ਹੈ, ਇਸ ਲਈ ਮੌਸਮ ਸਾਫ਼ ਹੋ ਜਾਵੇਗਾ। ਗਰਮੀ ਵੀ ਵਧੇਗੀ।
ਉਧਰ, ਦਿੱਲੀ-ਐਨਸੀਆਰ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਤੂਫ਼ਾਨ ਅਤੇ ਗੜੇਮਾਰੀ ਕਾਰਨ ਦਿੱਲੀ-ਐਨਸੀਆਰ ਵਿੱਚ ਠੰਢ ਵਧ ਗਈ ਹੈ। ਦਿੱਲੀ, ਨੋਇਡਾ, ਗਾਜ਼ੀਆਬਾਦ, ਗ੍ਰੇਟਰ ਨੋਇਡਾ ਅਤੇ ਗੁਰੂਗ੍ਰਾਮ ਸਮੇਤ ਐਨਸੀਆਰ ਖੇਤਰਾਂ ਵਿੱਚ ਐਤਵਾਰ ਨੂੰ ਹਲਕੀ ਬਾਰਿਸ਼ ਅਤੇ ਗੜੇਮਾਰੀ ਹੋਈ।