ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁਲਤਵੀ ਕੀਤਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ

Sep 1, 2025 - 02:03
 0  0
ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁਲਤਵੀ ਕੀਤਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਾ 4 ਸਤੰਬਰ ਤੋਂ ਸ਼ੁਰੂ ਹੋ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਹਰ੍ਹ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਦੱਸ ਦੇਈਏ ਕਿ 4 ਤੋਂ 13 ਸਤੰਬਰ ਤੱਕ ਖੇਡ-ਕੂਦ ਮੁਕਾਬਲੇ ਕਰਵਾਏ ਜਾਣੇ ਸਨ। ਇਸ ਵਿਚ ਅਥਲੈਟਿਕਸ, ਲੰਬੀ ਕੂਦ, ਸ਼ਾਟਪੁੱਟ, ਕਬੱਡੀ, ਖੋ-ਖੋ, ਵਾਲੀਬਾਲ ਸਮੈਸ਼ਿੰਗ ਤੇ ਵਾਲੀਬਾਲ ਸ਼ੂਟਿੰਗ ਸਣੇ ਵੱਖ-ਵੱਖ ਖੇਡ ਮੁਕਾਬਲੇ ਆਯੋਜਿਤ ਕੀਤੇ ਜਾਂਦੇ ਹਨ।

‘ਖੇਡਾਂ ਪੰਜਾਬ ਦੀਆਂ’ ਇਕ ਮੁੱਖ ਰਾਜਵਿਆਪੀ ਖੇਡ ਮਹਾਉਤਸਵ ਹੈ ਜਿਸ ਦਾ ਉਦੇਸ਼ ਖੇਡਾਂ ਵਿਚ ਵਿਆਪਕ ਹਿੱਸੇਦਾਰੀ ਨੂੰ ਬੜ੍ਹਾਵਾ ਦੇਣਾ, ਸਰੀਰਕ ਫਿਟਨੈੱਸ ਨੂੰ ਉਤਸ਼ਾਹਿਤ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਆਯੋਜਿਤ ਇਹ ਸਾਲਾਨਾ ਆਯੋਜਨ, ਪੈਰਾ ਸਪੋਰਟਸ ਨੂੰ ਸ਼ਾਮਲ ਕਰਦੇ ਹੋਏ ਇਕ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖਦਾ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0