‘ਅਰਦਾਸ ‘ਚ ਬਹੁਤ ਜਿਆਦਾ ਤਾਕਤ ਹੁੰਦੀ ਹੈ…’ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਵੱਲੋਂ ਲੋਕਾਂ ਨੂੰ ਖਾਸ ਅਪੀਲ

Oct 26, 2026 - 01:53
 0  1
‘ਅਰਦਾਸ ‘ਚ ਬਹੁਤ ਜਿਆਦਾ ਤਾਕਤ ਹੁੰਦੀ ਹੈ…’ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਵੱਲੋਂ ਲੋਕਾਂ ਨੂੰ ਖਾਸ ਅਪੀਲ

ਪਰਵਿੰਦਰ ਸਿੰਘ ਝੋਟਾ ਦੀ ਪਤਨੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ 28 ਅਕਤੂਬਰ ਨੂੰ ਵਿਸ਼ਵ ਭਰ ‘ਚ ਪਰਵਿੰਦਰ ਝੋਟਾ ਤੇ ਸਾਡੇ ਪਰਿਵਾਰ ਦੇ ਇਨਸਾਫ ਲਈ ਅਰਦਾਸ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਰਦਾਸ ‘ਚ ਬਹੁਤ ਜ਼ਿਆਦਾ ਤਾਕਤ ਹੁੰਦੀ ਹੈ। ਹੁਣ ਤੱਕ ਸਾਰਿਆਂ ਦੀਆਂ ਅਰਦਾਸਾਂ ਨਾਲ ਹੀ ਸਾਡਾ ਪਰਿਵਾਰ ਚੜ੍ਹਦੀਕਲਾ ‘ਚ ਹੈ ਤੇ ਅੱਗੇ ਵੀ ਅਸੀਂ ਚੜ੍ਹਦੀਕਲਾ ‘ਚ ਰਹੀਏ ਤੇ ਸਾਡੀਆਂ ਮੰਗਾਂ ਪੂਰੀਆਂ ਹੋਣ ਇਸ ਲਈ ਸਾਰੇ ਜ਼ਰੂਰ ਅਰਦਾਸ ਕਰਿਓ।

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਮਿਤੀ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ, ਜੇਕਰ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸੰਥੈਟਿਕ ਨਸ਼ਿਆਂ ਦਾ ਨੈਟਵਰਕ ਨਾ ਤੋੜਿਆ ਗਿਆ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਬਹੁਤ ਭੈੜੇ ਨਤੀਜੇ ਹੋ ਸਕਦੇ ਹਨ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਇਨਸਾਫ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਗੱਲ ਆਖੀ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0