‘ਸਾਢੇ 4 ਸਾਲ ‘ਚ ਸਾਰੀਆਂ ਗਾਰੰਟੀਆਂ ਪੂਰੀਆਂ’, ਮੰਤਰੀ ਬੈਂਸ ਨੇ ਗਿਣਾਈਆਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ

Sep 24, 2026 - 08:26
 0  0
‘ਸਾਢੇ 4 ਸਾਲ ‘ਚ ਸਾਰੀਆਂ ਗਾਰੰਟੀਆਂ ਪੂਰੀਆਂ’, ਮੰਤਰੀ ਬੈਂਸ ਨੇ ਗਿਣਾਈਆਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬੀਆਂ ਦੀਆਂ ਉਮੀਦਾਂ ਅਤੇ ਸੁਪਨਿਆਂ ਅਨੁਸਾਰ ਇਤਿਹਾਸਕ ਕੰਮ ਕੀਤੇ ਹਨ। ਸਰਕਾਰ ਨੇ ਮੁਫ਼ਤ ਬਿਜਲੀ, ਬਿਹਤਰ ਸਿੱਖਿਆ, ਵਧੀਆ ਸਿਹਤ ਸਹੂਲਤਾਂ, ਸ਼ਹੀਦਾਂ ਦੇ ਪਰਿਵਾਰਾਂ ਲਈ ਸਨਮਾਨ ਰਾਸ਼ੀ ਅਤੇ ਮਹਿਲਾਵਾਂ ਲਈ ਸਨਮਾਨ ਰਾਸ਼ੀ ਵਰਗੀਆਂ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ।

ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇੱਕੋ-ਇੱਕ ਅਜਿਹਾ ਸੂਬਾ ਹੈ ਜਿੱਥੇ ਬਿਨਾਂ ਕਿਸੇ ਧਰਮ, ਜਾਤ ਜਾਂ ਸਾਲਾਨਾ ਆਮਦਨ ਦੇ ਭੇਦਭਾਵ ਤੋਂ ਹਰ ਇੱਕ ਲਈ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਮਹਿਲਾਵਾਂ ਲਈ 1000 ਰੁਪਏ ਦੇ ਵਾਅਦੇ ਤੋਂ ਵੀ ਅੱਗੇ ਵਧ ਕੇ ਦਲਿਤ ਪਰਿਵਾਰਾਂ ਦੀਆਂ ਮਹਿਲਾਵਾਂ ਲਈ 1500 ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ।

ਹੋਰਨਾਂ ਰਾਜਾਂ ਦੀਆਂ ਸ਼ਰਤਾਂ ਵਾਲੀਆਂ ਯੋਜਨਾਵਾਂ ਨਾਲ ਤੁਲਨਾ ਕਰਦਿਆਂ ਉਹਨਾਂ ਕਿਹਾ ਕਿ ਦਿੱਲੀ ਅਤੇ ਹਰਿਆਣਾ ਵਿੱਚ ਕਹਿਣ ਨੂੰ 2100 ਰੁਪਏ ਹਨ ਪਰ ਉੱਥੇ ਆਮਦਨ ਅਤੇ ਘਰੇਲੂ ਸਮਾਨ ਸੰਬੰਧੀ ਕਈ ਸ਼ਰਤਾਂ ਲਗਾਈਆਂ ਗਈਆਂ ਹਨ, ਜਦਕਿ ਪੰਜਾਬ ਵਿੱਚ 18 ਸਾਲ ਤੋਂ ਉੱਪਰ ਦੀ ਹਰ ਮਾਂ-ਭੈਣ ਨੂੰ ਬਿਨਾਂ ਕਿਸੇ ਸ਼ਰਤ ਦੇ ਇਹ ਸਹੂਲਤ ਮਿਲ ਰਹੀ ਹੈ। ਇਸ ਦੇ ਨਾਲ ਹੀ ਨਹਿਰੀ ਪਾਣੀ ਦੇ ਵਿਕਾਸ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਗਏ ਹਨ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0