‘ਸਿਆਸੀ ਪ੍ਰਚਾਰ ਕਰਨਾ ਠੀਕ ਨਹੀਂ’, ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਬੋਲੇ CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਸਵਾਲ ਉਠਾਉਂਦੇ ਹੋਏ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਬਚਾਉਣ ਅਤੇ ਇਸ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਮ ‘ਤੇ ਸਿਆਸਤ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਮਿਤ ਸ਼ਾਹ ਦੇਸ਼ ਦੇ ਗ੍ਰਹਿ ਮੰਤਰੀ ਨੇ ਤੇ ਜਦੋਂ ਚਾਹੁਣ ਪੰਜਾਬ ਆ ਸਕਦੇ ਹਨ ਪਰ ਪੰਜਾਬ ਨੂੰ ਬਚਾਉਣ ਦੇ ਨਾਂ ’ਤੇ ਸਿਆਸੀ ਪ੍ਰਚਾਰ ਕਰਨਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਰਾਜਸਥਾਨ ‘ਚ ਸੱਭ ਤੋਂ ਵੱਧ ਨਸ਼ਾ ਹੈ ਤੇ ਹਰਿਆਣਾ ਗੈਂਗਸਟਰਾਂ ਦੀ ਨਰਸਰੀ ਬਣ ਗਿਆ ਹੈ, ਗੁਜਰਾਤ ਦੀ ਕਾਂਡਲਾ ਬੰਦਰਗਾਹ ਤੋਂ ਪੰਜਾਬ ਪੁਲਿਸ 3,000-3,000 KG. ਨਸ਼ਿਆਂ ਦੀਆਂ ਖੇਪਾਂ ਫੜ ਕੇ ਲਿਆਂਦੀ ਰਹੀ ਹੈ।
CM ਮਾਨ ਕਿਹਾ ਕਿ ਪਾਕਿਸਤਾਨ ਪਾਸਿਓਂ ਜੋ ਨਸ਼ਾ ਆਉਂਦਾ ਉਸ ਨੂੰ ਰੋਕਣ ਲਈ ਤੁਸੀਂ ਕਿਉਂ ਨਹੀਂ ਕੁਝ ਕਰਦੇ। ਅਸੀਂ ਪਾਕਿਸਤਾਨ ਨਾਲ ਲੱਗਦੇ ਬਾਰਡਰ ’ਤੇ ਐਂਟੀ-ਡਰੋਨ ਸਿਸਟਮ ਲਗਾਉਣ ਦੀ ਮੰਗ ਕੀਤੀ ਸੀ ਪਰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਾਹ ਕਿ ਸਰਹੱਦ ’ਤੇ ਪੰਜਾਬ ਸਰਕਾਰ ਨੇ BSF ਨਾਲ ਮਿਲ ਕੇ ਆਪਣਾ ਐਂਟੀ-ਡਰੋਨ ਸਿਸਟਮ ਲਗਾਇਆ ਹੈ।
ਮੁੱਖ ਮੰਤਰੀ ਨੇ ਕਿਾਹ ਕਿ ਪੰਜਾਬ ਸਰਕਾਰ ਪਰਵਿੰਦਰ ਝੋਟਾ ਕਤਲ ਮਾਮਲੇ ਦੀ CBI ਜਾਂਚ ਦੀ ਮੰਗ ਕਰ ਚੁੱਕੀ ਹੈ। ਸਾਨੂੰ CBI ਜਾਂਚ ਤੋਂ ਕੋਈ ਇਤਰਾਜ਼ ਨਹੀਂ ਹੈ, ਅਸੀਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਖੜ੍ਹੇ ਹਾਂ ਤੇ ਹਮੇਸ਼ਾ ਖੜ੍ਹੇ ਰਹਾਂਗੇ। ਮਾਮਲੇ ‘ਚ ਸੱਚਾਈ ਸਾਹਮਣੇ ਲਿਆਉਣ ਲਈ ਸਾਨੂੰ ਜੋ ਕਰਨਾ ਪਵੇਗਾ ਅਸੀਂ ਕਰਾਂਗੇ।
CM ਮਾਨ ਨੇ ਕਿਹਾ ਕਿ ਪੰਜਾਬ ‘ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ, ਹਜ਼ਾਰਾਂ ਦੀ ਗਿਣਤੀ ‘ਚ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਤਸਕਰਾਂ ਦੀ ਪ੍ਰਾਪਰਟੀਆਂ ਜ਼ਬਤ ਕੀਤੀਆਂ ਗਈਆਂ ਹਨ। ਅਸੀਂ ਪਿੱਛੇ ਨਹੀਂ ਹਟਾਂਗੇ ਤੇ ਇਸ ਮੁਹਿੰਮ ਨੂੰ ਕਾਮਯਾਬ ਕਰਾਂਗੇ।
What's Your Reaction?
Like
0
Dislike
0
Love
0
Funny
0
Angry
0
Sad
0
Wow
0