26 ਨਵੰਬਰ ਨੂੰ ਮੋਗਾ ‘ਚ ਹੋਵੇਗੀ AAP ਦੀ ਵਿਸ਼ਾਲ ਰੈਲੀ, ਸਪੀਕਰ ਸੰਧਵਾਂ ਨੇ ਸਭ ਨੂੰ ਆਉਣ ਦਾ ਦਿੱਤਾ ਸੱਦਾ

Nov 22, 2026 - 03:57
 0  1
26 ਨਵੰਬਰ ਨੂੰ ਮੋਗਾ ‘ਚ ਹੋਵੇਗੀ AAP ਦੀ ਵਿਸ਼ਾਲ ਰੈਲੀ, ਸਪੀਕਰ ਸੰਧਵਾਂ ਨੇ ਸਭ ਨੂੰ ਆਉਣ ਦਾ ਦਿੱਤਾ ਸੱਦਾ

ਪੰਜਾਬ ‘ਚ ਚੋਣਾਂ ਤੋਂ ਪਹਿਲਾਂ AAP ਨੇ ਵੱਡੀ ਤਿਆਰੀ ਕੀਤੀ ਹੈ। ਮੋਗਾ ‘ਚ AAP ਦਾ ਸ਼ਕਤੀ ਪ੍ਰਦਰਸ਼ਨ ਹੋਵੇਗਾ। 26 ਨਵੰਬਰ ਨੂੰ ਮਹਾ ਰੈਲੀ ਕੀਤੀ ਜਾਵੇਗੀ। 116 ਏਕੜ ‘ਚ ਤਿਆਰੀਆਂ ਕੀਤੀਆਂ ਗਈਆਂ ਹਨ ਤੇ 26 ਨਵੰਬਰ ਨੂੰ ਇਹ ਵੱਡਾ ਇਕੱਠ ਹੋਵੇਗਾ। ਦੱਸ ਦੇਈਏ ਕਿ 26 ਨਵੰਬਰ ਨੂੰ ਮੋਗਾ ਵਿਖੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ‘ਖੁਸ਼ਹਾਲ ਪੰਜਾਬ’ ਮਹਾਰੈਲੀ ਕਰਵਾਈ ਜਾ ਰਹੀ ਹੈ, ਜਿਸ ਲਈ ਲਗਭਗ 116 ਏਕੜ ਖੇਤਰ ਵਿੱਚ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਮਾਗਮ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਹੋਵੇਗੀ।

ਇਹ ਸਮਾਗਮ ਮੋਗਾ-ਲੁਧਿਆਣਾ ਕੌਮੀ ਮਾਰਗ ‘ਤੇ ਪਿੰਡ ਨੱਥੂਵਾਲਾ ਜਦੀਦ (ਮੋਗਾ) ਵਿਖੇ ਹੋਵੇਗਾ। ਸਮਾਗਮ ਵਿਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਜਾਣਕਾਰੀ ਮੁਤਾਬਕ ਇਹ ਰੈਲੀ AAP ਦੇ ਸਥਾਪਨਾ ਦਿਵਸ ਅਤੇ 2027 ਦੀਆਂ ਚੋਣਾਂ ਦੀ ਮੁਹਿੰਮ ਨਾਲ ਜੁੜੀ ਹੈ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਵੀ ਕੀਤੀ ਜਾਣੀ ਹੈ।

ਪਾਰਟੀ ਆਗੂਆਂ ਅਨੁਸਾਰ ਸਮਾਗਮ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ ਅਤੇ ਲੋੜ ਪੈਣ ‘ਤੇ ਥਾਂ ਨੂੰ ਹੋਰ ਵਧਾਉਣ ਦੀ ਵਿਵਸਥਾ ਵੀ ਰੱਖੀ ਗਈ ਹੈ। ਭੀੜ ਅਤੇ ਜਾਮ ਤੋਂ ਬਚਣ ਲਈ ਲੁਧਿਆਣਾ ਅਤੇ ਮੋਗਾ ਵਾਲੇ ਪਾਸਿਆਂ ਤੋਂ ਆਉਣ ਵਾਲੇ ਵਾਹਨਾਂ ਲਈ ਵੱਖਰੀਆਂ ਪਾਰਕਿੰਗ ਥਾਵਾਂ ਬਣਾਈਆਂ ਗਈਆਂ ਹਨ। ਪੰਡਾਲ ਨੂੰ ਢਕਣ ਦੇ ਨਾਲ-ਨਾਲ ਪੀਣ ਵਾਲੇ ਪਾਣੀ, ਖਾਣੇ ਅਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਔਰਤਾਂ ਅਤੇ ਬਜ਼ੁਰਗਾਂ ਦੀ ਸਹੂਲਤ ਲਈ ਪਾਰਕਿੰਗ ਤੋਂ ਸਮਾਗਮ ਵਾਲੀ ਥਾਂ ਤੱਕ ਬੱਸਾਂ ਅਤੇ ਈ-ਰਿਕਸ਼ਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਸਪੀਕਰ ਕੁਲਤਾਰ ਸਿੰਘ ਸੰਧਾਵਾਂ ਨੇ ਸਾਰਿਆਂ ਨੂੰ ਇਸ ਰੈਲੀ ਵਿਚ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਨੀਤੀ ‘ਚ 26 ਨਵੰਬਰ ਇੱਕ ਇਤਿਹਾਸਕ ਦਿਨ ਹੈ। ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਨਵਾਂ ਇਤਿਹਾਸ ਸਿਰਜਿਆ ਜਾਵੇਗਾ ਤੇ ਦੇਸ਼ ਦੀ ਰਾਜਨੀਤੀ ਦੇ ਇਤਿਹਾਸ ਦੀ ਇਹ ਸਭ ਤੋਂ ਵੱਡੀ ਰੈਲੀ ਹੋਵੇਗੀ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0