AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਦਿੱਤਾ ਅਸਤੀਫ਼ਾ

Nov 2, 2026 - 01:04
 0  0
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਦੋ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਹੈ। ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ।

MLA ਹਰਮੀਤ ਸਿੰਘ ਪਠਾਣਮਾਜਰਾ ਨੇ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਮੈਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਆਪਣਾ ਅਸਤੀਫ਼ਾ ਦਿੰਦਾ ਹਾਂ।” ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਵੀ ਪੋਸਟ ਸਾਂਝੀ ਕਰਕੇ ਲਿਖਿਆ ਕਿ ਮੈਂ, ਚੇਤਨ ਸਿੰਘ ਜੋੜਾਮਾਜਰਾ, ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।”

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0