BJP ‘ਚ ਸ਼ਾਮਿਲ ਹੋਏ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ, ਪੰਜਾਬ BJP ਦੇ ਪ੍ਰਧਾਨ ਕੇਵਲ ਢਿੱਲੋਂ ਨੇ ਪਾਰਟੀ ‘ਚ ਕੀਤਾ ਸਵਾਗਤ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਲੁਧਿਆਣਾ ਵਿੱਚ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਰਿਆਂ ਸ਼ਖ਼ਸੀਅਤਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਜਾਣੇ ਜਾਂਦੇ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ, ਜੋ ਸਾਬਕਾ ਈਟੀਓ ਹਨ, ਅਤੇ ਯੂਥ ਵਿੰਗ ਦੇ ਸਾਬਕਾ ਸੰਯੁਕਤ ਸਕੱਤਰ ਕਮਲਦੀਪ ਸਿੰਘ ਘੂਰਾ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਸਮਾਜਿਕ, ਵਪਾਰਕ ਅਤੇ ਨੌਜਵਾਨ ਵਰਗ ਨਾਲ ਸਬੰਧਤ ਕਈ ਹੋਰ ਵਿਅਕਤੀਆਂ ਨੇ ਵੀ ਭਾਜਪਾ ਦਾ ਪੱਲਾ ਫੜਿਆ।
ਪਾਰਟੀ ਵਿੱਚ ਨਵੇਂ ਆਗੂਆਂ ਦੀ ਸ਼ਮੂਲੀਅਤ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਦਾ ਭਾਜਪਾ ਪ੍ਰਤੀ ਵਧਦਾ ਰੁਝਾਨ ਪਾਰਟੀ ਲਈ ਮਹੱਤਵਪੂਰਨ ਹੈ। ਉਨ੍ਹਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਪੰਜਾਬ ਦੀ ਤਰੱਕੀ ਦੇ ਉਦੇਸ਼ ਨਾਲ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ।
What's Your Reaction?
Like
0
Dislike
0
Love
0
Funny
0
Angry
0
Sad
0
Wow
0