CM ਮਾਨ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਕੀਤੀ ਗੱਲਬਾਤ, ਆਉਣ ਵਾਲੇ ਮੈਚਾਂ ਲਈ ਦਿੱਤੀਆਂ ਸ਼ੁਭਕਾਮਨਾਵਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ‘ਤੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਦੇਰ ਰਾਤ ਹਰਮਨਪ੍ਰੀਤ ਸਿੰਘ ਨਾਲ ਗੱਲ ਕੀਤੀ ਅਤੇ ਉਸਨੂੰ ਅਤੇ ਪੂਰੀ ਭਾਰਤੀ ਟੀਮ ਨੂੰ ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਸ਼ਮੂਲੀਅਤ ਸਾਡੇ ਲਈ ਮਾਣ ਵਾਲੀ ਗੱਲ ਹੈ। ਪੂਰੇ ਦੇਸ਼ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ। ਤੁਸੀਂ ਜਿੱਤ ਕੇ ਆਓ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰੋ। ਉਨ੍ਹਾਂ ਕਿਹਾ ਕਿ ਸਾਰਿਆਂ ਨੇ ਗਰਾਊਂਡ ਨੂੰ ਮੱਥਾ ਟੇਕ ਕੇ ਹੀ ਗਰਾਉਂਡ ‘ਚ ਉਤਾਰਨਾ ਹੈ ਅਤੇ ਮੈਚ ਦੌਰਾਨ ਇਹ ਨਹੀਂ ਦੇਖਣਾ ਕਿ ਤੁਹਾਡੇ ਸਾਹਮਣੇ ਕੌਣ ਤੇ ਕਿਹੜੀ ਟੀਮ ਹੈ। ਸਾਰਿਆਂ ਨੇ ਵਧੀਆ ਪ੍ਰਦਰਸ਼ਨ ਕਰਨਾ ਹੈ, ਤੁਸੀਂ ਜਿੱਤ ਕੇ ਆਓ ਤੇ ਆਪਾਂ ਫਿਰ ਖੁਸ਼ੀ ਮਨਾਵਾਂਗੇ।”
What's Your Reaction?
Like
0
Dislike
0
Love
0
Funny
0
Angry
0
Sad
0
Wow
0