CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

Nov 15, 2026 - 02:40
 0  0
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ ਰਾਜਬੀਰ ਘੁੰਮਣ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੱਕ ਹੋਰ ਐਫਆਈਆਰ ਦਰਜ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਇਹ ਤੀਜੀ ਐਫਆਈਆਰ ਦਰਜ ਹੈ। ਇਸ ਤੋਂ ਪਹਿਲਾਂ ਸੀਬੀਆਈ ਅਤੇ ਈਡੀ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ।

ਰਿਪੋਰਟਾਂ ਮੁਤਾਬਕ ਸੀਬੀਆਈ ਦੇ ਦਿੱਲੀ ਹੈੱਡਕੁਆਰਟਰ ਵਿਖੇ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ ਏਜੰਸੀ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਮੋਹਾਲੀ ਦੇ ਜ਼ਿਲ੍ਹਾ ਮੈਜਿਸਟਰੇਟ ਤੋਂ ਹਥਿਆਰਾਂ ਨਾਲ ਸਬੰਧਤ ਰਿਕਾਰਡ ਮੰਗੇ ਹਨ। ਇਸ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਿਖੇ ਜਾਰੀ ਕੀਤੀਆਂ ਗਈਆਂ ਪਰਚੀਆਂ ਅਤੇ ਵਿੱਤੀ ਲੈਣ-ਦੇਣ ਨਾਲ ਸਬੰਧਤ ਦਸਤਾਵੇਜ਼ ਵੀ ਤਲਬ ਕੀਤੇ ਹਨ।

ਮਾਮਲੇ ਵਿਚ ਸਰਕਾਰੀ ਕੰਮ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਪ੍ਰਭਾਵ ਦੀ ਦੁਰਵਰਤੋਂ ਲਈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਬੀਆਈ ਪਹਿਲਾਂ ਹੀ ਚਾਰ ਵਾਰ ਰਾਜਬੀਰ ਘੁੰਮਣ ਤੋਂ ਪੁੱਛਗਿੱਛ ਕਰ ਚੁੱਕੀ ਹੈ। ਨਵੀਂ ਐਫਆਈਆਰ ਦਰਜ ਹੋਣ ਤੋਂ ਬਾਅਦ ਰਾਜਬੀਰ ਘੁੰਮਣ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਦਰਪੇਸ਼ ਮੁਸ਼ਕਲਾਂ ਵਧ ਸਕਦੀਆਂ ਹਨ। ਇਸ ਵੇਲੇ ਸੀਬੀਆਈ ਦਸਤਾਵੇਜ਼ਾਂ ਅਤੇ ਵਿੱਤੀ ਰਿਕਾਰਡਾਂ ਦੀ ਜਾਂਚ ਕਰਕੇ ਪੂਰੇ ਮਾਮਲੇ ਦੀਆਂ ਕੜੀਆਂ ਜੋੜਨ ਵਿਚ ਲੱਗੀ ਹੋਈ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0