MLA ਸੁਖਪਾਲ ਖਹਿਰਾ ਨੂੰ ਸੈਸ਼ਨ ਤੋਂ ਕੀਤਾ ਗਿਆ ਸਸਪੈਂਡ, ਵਿਧਾਨ ਸਭਾ ਦੀ ਮਰਿਆਦਾ ਭੰਗ ਕਰਨ ਦੇ ਲੱਗੇ ਇਲਜ਼ਾਮ

Oct 24, 2026 - 01:33
 0  0
MLA ਸੁਖਪਾਲ ਖਹਿਰਾ ਨੂੰ ਸੈਸ਼ਨ ਤੋਂ ਕੀਤਾ ਗਿਆ ਸਸਪੈਂਡ, ਵਿਧਾਨ ਸਭਾ ਦੀ ਮਰਿਆਦਾ ਭੰਗ ਕਰਨ ਦੇ ਲੱਗੇ ਇਲਜ਼ਾਮ

ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ ਹੋ ਗਿਆ। ਗਲੇ ਵਿਚ ਕਾਲੇ ਕੱਪੜੇ ਪਾ ਕੇ ਸਦਨ ਵਿਚ ਪਹੁੰਚੇ ਕਾਂਗਰਸੀ ਵਿਧਾਇਕਾਂ ਨੇ ਮੰਗ ਕੀਤੀ ਕਿ ਪਹਿਲਾਂ ਸੂਬੇ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋਵੇ।

ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਸਸਪੈਂਡ ਕਰ ਦਿੱਤ ਗਿਆ ਹੈ। ਚੀਮਾ ਨੇ ਕਿਹਾ ਕਿ ਖਹਿਰਾ ਨੇ ਸਦਨ ਦੀ ਮਰਿਆਦਾ ਭੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਦਨ ਦੀ ਕਾਰਵਾਈ ਨੂੰ ਪ੍ਰਭਾਵਿਤ ਕੀਤਾ ਹੈ। ਇਸ ਲਈ ਉਨ੍ਹਾਂ ਨੂੰ ਸਦਨ ਦੀ ਬਾਕੀ ਮਿਆਦ ਲਈ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਜਿਸ ਨੂੰ ਪਾਸ ਕਰ ਦਿੱਤਾ ਗਿਆ। ਇਸ ਦੇ ਜਵਾਬ ਵਿਚ ਕਿਹਾ ਕਿ ਅੱਜ ਪੰਜਾਬ ਦੇ ਮੁੱਦੇ ਚੁੱਕਣਾ ਗੁਨਾਹ ਹੈ ਤਾਂ ਵੀ ਮੈਂ ਇਹ ਮੁੱਦੇ ਚੁੱਕਦਾ ਰਹਾਂਗਾ।

ਪੰਜਾਬ ਵਿਧਾਨ ਸਭਾ ਤੋਂ ਪੂਰੇ ਸੈਸ਼ਨ ਲਈ ਸਸਪੈਂਡ ਕੀਤੇ ਜਾਣ ‘ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਪੀਕਰ ਨੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਨਿਰਦੇਸ਼ ‘ਤੇ ਉਨ੍ਹਾਂ ਨੂੰ ਮੁਅੱਤਲ ਕੀਤਾ ਹੈ। ਖਹਿਰਾ ਨੇ ਕਿਹਾ ਕਿ ਜੇਕਰ ਪੰਜਾਬ ਦੀ ਆਵਾਜ਼ ਚੁੱਕਣਾ, ਪਰਮਿੰਦਰ ਝੋਟੇ ਲਈ ਇਨਸਾਫ ਮੰਗਣਾ ਅਪਰਾਧ ਹੈ ਤਾਂ ਉਹ ਹਰ ਦਿਨ ਤੇ ਹਰ ਜਗ੍ਹਾ ਅਜਿਹਾ ਕਰਦੇ ਰਹਿਣਗੇ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0